Share on Facebook Share on Twitter Share on Google+ Share on Pinterest Share on Linkedin ਮੁਹਾਲੀ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ 1201 ਪ੍ਰਵਾਸੀਆਂ ਨੂੰ ਬਿਹਾਰ ਵਾਪਸ ਭੇਜਿਆ ਸੱਤ ਬੱਸਾਂ ਰਾਹੀਂ 160 ਵਿਦਿਆਰਥੀਆਂ ਨੂੰ ਜੰਮੂ ਤੇ ਲਦਾਖ਼ ਲਈ ਕੀਤਾ ਰਵਾਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਪਾਣੀ ਤੇ ਖਾਣਾ ਪਰੋਸਿਆ, ਛੋਟੇ ਬੱਚਿਆਂ ਨੂੰ ਦਿੱਤੇ ਚਾਕਲੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਣ ਦਾ ਸਿਲਸਿਲਾ ਜਾਰੀ ਹੈ। ਅੱਜ ਛੇਵੇਂ ਦਿਨ ਮੁਹਾਲੀ ਰੇਲਵੇ ਸਟੇਸ਼ਨ ਤੋਂ 1201 ਪ੍ਰਵਾਸੀ ਵਿਅਕਤੀਆਂ ਨੂੰ ਵਿਸ਼ੇਸ਼ ਰੇਲਗੱਡੀਆਂ ਰਾਹੀਂ ਬਿਹਾਰ ਦੇ ਛਾਪਰਾ ਵਿੱਚ ਵਾਪਸ ਭੇਜਿਆ ਗਿਆ। ਇਹ ਨਾਨ ਸਟਾਪ ਵਿਸ਼ੇਸ਼ ਰੇਲ ਗੱਡੀ ਅੱਜ ਸਵੇਰੇ 10 ਵਜੇ ਮੁਹਾਲੀ ਰੇਲਵੇ ਸਟੇਸ਼ਨ ਤੋਂ ਬਿਹਾਰ ਲਈ ਰਵਾਨਾ ਹੋਈ। ਜਿਸ ਨੂੰ ਐਸਡੀਐਮ ਜਗਦੀਪ ਸਹਿਗਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਜਦੋਂਕਿ ਸੱਤ ਬੱਸਾਂ ਰਾਹੀਂ 160 ਵਿਦਿਆਰਥੀਆਂ ਨੂੰ ਜੰਮੂ ਅਤੇ ਲਦਾਖ਼ ਭੇਜਿਆ ਗਿਆ। ਇਕ ਬੱਸ ਲਦਾਖ਼ ਅਤੇ ਛੇ ਬੱਸਾਂ ਜੰਮੂ ਲਈ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਦਿਨਾਂ ਵਿੱਚ ਹੁਣ ਤੱਕ 8885 ਪ੍ਰਵਾਸੀ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰੇਲ ਗੱਡੀ ਅਤੇ ਬੱਸਾਂ ਨੂੰ ਬਿਹਾਰ, ਜੰਮੂ ਅਤੇ ਲਦਾਖ਼ ਲਈ ਰਵਾਨਾ ਕਰਨ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਅਤੇ ਪੈਕ ਕੀਤਾ ਖਾਣਾ ਪਰੋਸਿਆ ਗਿਆ ਅਤੇ ਛੋਟੇ ਬੱਚਿਆਂ ਨੂੰ ਚਾਕਲੇਟ ਅਤੇ ਬਿਸਕੁਟ ਦਿੱਤੇ ਗਏ। ਇਨ੍ਹਾਂ ਸਾਰੇ ਯਾਤਰੀਆਂ ਨੂੰ ਰੇਲ ਗੱਡੀ ਅਤੇ ਬੱਸਾਂ ਵਿੱਚ ਚੜ੍ਹਨ ਤੋਂ ਪਹਿਲਾਂ ਉਨ੍ਹਾਂ ਦੀ ਵਿਸ਼ੇਸ਼ ਅੱਠ ਕੁਲੈਕਸ਼ਨ ਸੈਂਟਰਾਂ ਵਿੱਚ ਚੰਗੀ ਤਰ੍ਹਾਂ ਸਕਰੀਨਿੰਗ ਕੀਤੀ ਗਈ। ਇਸ ਮਗਰੋਂ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਦੁਬਾਰਾ ਫਿਰ ਤੋਂ ਮੈਡੀਕਲ ਜਾਂਚ ਕੀਤੀ ਗਈ ਅਤੇ ਰੇਲ ਗੱਡੀ ਅਤੇ ਬੱਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ। ਆਪਣੇ ਘਰਾਂ ਲਈ ਰਵਾਨਾ ਹੋਏ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੁਫ਼ਤ ਘਰ ਵਾਪਸੀ ਦੀ ਸਹੂਲਤ ਦੇਣ ਲਈ ਸ਼ੁਕਰਾਨਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ