Nabaz-e-punjab.com

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 10 ਖਾੜਕੂ ਕਾਰਕੁਨ ਮੁਹਾਲੀ ਅਦਾਲਤ ਵਿੱਚ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਵਿੱਚ 10 ਕਾਰਕੁਨਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ’ਚੋਂ ਬੀਬੀ ਅੰਮ੍ਰਿਤਪਾਲ ਕੌਰ ਕੇਂਦਰੀ ਜੇਲ੍ਹ ਪਟਿਆਲਾ ਅਤੇ ਰਮਨਦੀਪ ਸਿੰਘ ਉਰਫ਼ ਸੰਨੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਜਦੋਂਕਿ ਬਾਕੀ ਸਾਰੇ ਮੁਲਜ਼ਮ ਸਤਨਾਮ ਸਿੰਘ, ਹਰਬਿੰਦਰ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਰਣਦੀਪ ਸਿੰਘ, ਤਰਸੇਮ ਸਿੰਘ, ਗੌਰਵ ਕੁਮਾਰ ਸਾਰੇ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ। ਇਨ੍ਹਾਂ ’ਚੋਂ ਤਰਸੇਮ ਸਿੰਘ ਦੀ ਜ਼ਮਾਨਤ ’ਤੇ ਹੈ। ਜਦੋਂਕਿ ਇਸ ਖਾੜਕੂ ਕਾਰਕੁਨ ਸੁਖਪ੍ਰੀਤ ਸਿੰਘ ਦੀ ਕੁਝ ਸਮਾਂ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਮੌਤ ਹੋ ਚੁੱਕੀ ਹੈ। ਇਕ ਬਾਲ ਅਪਰਾਧੀ ਦਾ ਕੇਸ ਜੁਵੇਲਾਈਨ ਅਦਾਲਤ ਵਿੱਚ ਚੱਲਦਾ ਹੈ। ਇਨ੍ਹਾਂ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਹੈ। ਇਸ ਦੀ ਕੇਸ ਪੈਰਵੀ ਸਿੱਖ ਰਿਲੀਫ਼ ਯੂਕੇ ਵੱਲੋਂ ਕੀਤੀ ਜਾ ਰਹੀ ਹੈ।
ਇਹ ਮਾਮਲਾ ਮੁਹਾਲੀ ਅਦਾਲਤ ਵਿੱਚ ਚੱਲ ਰਿਹਾ ਹੈ। ਜਿਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਆੜ ਵਿੱਚ ਜੇਲ੍ਹ ਸਟਾਫ਼ ਵੱਲੋਂ ਕੇਸ ਦੀ ਸੁਣਵਾਈ ਦੌਰਾਨ ਤਰੀਕਾਂ ’ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ ਸੀ। ਜਿਸ ਕਾਰਨ ਬੀਬੀ ਅੰਮ੍ਰਿਤਪਾਲ ਕੌਰ ਨੇ ਪਟਿਆਲਾ ਜੇਲ੍ਹ ਅਤੇ ਰਮਨਦੀਪ ਸਿੰਘ ਉਰਫ਼ ਸੰਨੀ ਨੇ ਬਠਿੰਡਾ ਜੇਲ੍ਹ ਅਤੇ ਬਾਕੀ ਕਾਰਕੁਨਾਂ ਨੇ ਨਾਭਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਜਿਸ ਕਾਰਨ ਕਾਫੀ ਸਮੇਂ ਬਾਅਦ ਉਕਤ ਕਾਰਕੁਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਮੌਕੇ ਸਿੱਖ ਰਿਲੀਫ਼ ਯੂਕੇ ਦੇ ਕਾਰਕੁਨ ਪਰਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਹੁਣ ਸਾਰੇ ਕਾਰਕੁਨਾਂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
ਇਸ ਦੌਰਾਨ ਪੰਜਾਬ ਪੁਲੀਸ ਦੇ ਇੰਸਪੈਕਟਰ ਤੇ ਜਾਂਚ ਅਧਿਕਾਰੀ ਗੁਰਪ੍ਰਤਾਪ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਜਰਨੈਲ ਸਿੰਘ ਵਾਸੀ ਗੁਰਦਾਸਪੁਰ ਨੂੰ ਪੁਲੀਸ ਨੇ ਉਸ ਦੇ ਘਰੋਂ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਵੱਲੋਂ ਪੇਸ਼ ਕੀਤੇ ਇਕ ਸਰਕਾਰੀ ਗਵਾਹ ਦੀਪਕ ਕੁਮਾਰ ਨੇ ਪੁਲੀਸ ਵੱਲੋਂ ਖਾੜਕੂ ਕਾਰਕੁਨਾਂ ਤੋਂ ਬਰਾਮਦ ਕੀਤੇ ਅਸਲੇ ਦੀ ਸ਼ਨਾਖ਼ਤ ਕੀਤੀ ਗਈ।
ਉਧਰ, ਬਚਾਅ ਪੱਖ ਦੇ ਵਕੀਲਾਂ ਸਰਬਜੀਤ ਸਿੰਘ ਬੈਂਸ ਅਤੇ ਕੁਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਖਾੜਕੂ ਕਾਰਕੁਨ ਰਮਨਦੀਪ ਸਿੰਘ ਸਖ਼ਤ ਬੀਮਾਰ ਹੈ ਪ੍ਰੰਤੂ ਜੇਲ੍ਹ ਪ੍ਰਸ਼ਾਸਨ ਜਾਂ ਪੁਲੀਸ ਵੱਲੋਂ ਉਸ ਦਾ ਮੈਡੀਕਲ ਨਹੀਂ ਕਰਵਾਇਆ ਜਾ ਰਿਹਾ ਹੈ। ਜਿਸ ਕਾਰਨ ਉਸ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਮੁਲਜ਼ਮ ਰਮਨਦੀਪ ਸਿੰਘ ਨੇ ਵੀ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਨਾ ਕਰਨ ਦਾ ਦੋਸ਼ ਲਾਇਆ ਹੈ। ਉਸ ਨੇ ਦੱਸਿਆ ਕਿ ਉਸ ਨੇ ਜੇਲ੍ਹ ਸੁਪਰਡੈਂਟ ਅਤੇ ਬਾਕੀ ਸਟਾਫ਼ ਨੂੰ ਅਪੀਲ ਕੀਤੀ ਕਿ ਉਸ ਦਾ ਸਹੀ ਤਰੀਕੇ ਨਾਲ ਇਲਾਜ ਕਰਵਾਇਆ ਜਾਵੇ ਅਤੇ ਸ਼ੂਗਰ ਟੈੱਸਟ ਕਰਵਾਇਆ ਜਾਵੇ ਪ੍ਰੰਤੂ ਅਧਿਕਾਰੀਆਂ ਨੇ ਉਸ ਦੀ ਇਕ ਨਹੀਂ ਸੁਣੀ ਅਤੇ ਜੇਲ੍ਹ ਦੇ ਡਾਕਟਰ ਨੇ ਵੀ ਉਸ ਦਾ ਮੈਡੀਕਲ ਕਰਨ ਤੋਂ ਕੋਰਾਂ ਜਵਾਬ ਦੇ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…