ਨਿਊ ਅਮਨ ਸਿਟੀ ਖਰੜ ਵਿੱਚ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

30 ਖਪਤਕਾਰਾਂ ਦੇ ਦੁੱਧ ਦੇ ਸੈਂਪਲਾਂ ਦੀ ਮੁਫ਼ਤ ਜਾਂਚ ਕਰਕੇ ਮੌਕੇ ’ਤੇ ਦਿੱਤੀ ਰਿਪੋਰਟ

ਦੁੱਧ ਦੀ ਪਰਖ ਕੈਂਪ ਲਗਾਉਣ ਲਈ ਹੈਲਪਲਾਈਨ ਨੰਬਰ 98784-41386 ’ਤੇ ਕੀਤਾ ਜਾ ਸਕਦਾ ਹੈ ਸੰਪਰਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਅੱਜ ਮਿਤੀ 28.12.2020 ਨੂੰ ਨਿਊ ਅਮਨ ਸਿਟੀ ਖਰੜ ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਕੈਪ ਵਿੱਚ ਸਭ ਤੋਂ ਪਹਿਲਾਂ ਮਾਹਰ ਬੁਲਾਰਿਆਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾ ਦੀ ਜਾਣਕਾਰੀ ਦੇਣਾ ਹੈ। ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨਾਂ ਵੱਲੋ ਖਰੀਦੇ ਦੁੱਧ ਵਿੱਚ ਮੌਜ਼ੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਸੈਣੀ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਕੈਪ ਵਿੱਚ 30 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਜਿਨ੍ਹਾਂ ਵਿੱਚੋਂ 12 ਸੈਂਪਲ ਯੂਰੀਆ ਦੇ 8 ਸੈਪਲ ਕਾਸਟਿਕ ਸੋਡਾ ਦੇ ਅਤੇ ਸਟਾਰਚ ਦੇ 6 ਸੈਪਲ ਟੈਸਟ ਕੀਤੇ ਗਏ, ਇਨ੍ਹਾਂ ਸੈਂਪਲਾ ਦੀ ਰਿਪੋਰਟ ਨਿੱਲ ਪਾਈ ਗਈ। ਇਕ ਸੈਂਪਲ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ।
ਇਸ ਕੈਪ ਦਾ ਉਦਘਾਟਨ ਸਮਾਜ ਸੇਵੀ ਰਜਿੰਦਰ ਸੈਣੀ ਵੱਲੋਂ ਕੀਤਾ ਗਿਆ ਅਤੇ ਦੁੱਧ ਖਪਤਕਾਰਾਂ ਹਰਦੀਪ ਕੌਰ, ਜਸਵੀਰ ਕੌਰ ਅਤੇ ਚਰਨਜੀਤ ਸਿੰਘ ਦਫ਼ਤਰੀ ਅਮਲਾ ਦੀਪਕ ਮਨਮੋਹਨ ਸਿੰਘ ਡੀਡੀਆਈ, ਦਰਸਨ ਸਿੰਘ ਡੇਅਰੀ ਟੈਕਨਾਲੋਜਿਸਟ, ਗੁਰਦੀਪ ਸਿੰਘ ਅਤੇ ਹਰਦੇਵ ਸਿੰਘ ਹਾਜ਼ਰ ਸਨ। ਇਸ ਕੈਪ ਦੌਰਾਨ ਮਨਦੀਪ ਸਿੰਘ ਸੈਣੀ, ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਕੈਪਾ ਤੋ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਸਮਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ਼ ਤੌਰ ’ਤੇ ਅਜਿਹਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …