nabaz-e-punjab.com

ਦੁੱਧ ਖਪਤਕਾਰ ਜਾਗਰੂਕਤਾ ਕੈਂਪ: 42 ਸੈਂਪਲਾਂ ’ਚੋ 12 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਅਗਸਤ:
ਗੁਰੂ ਨਾਨਕ ਇਨਕਲੇਵ ਖਰੜ (ਜ਼ਿਲ੍ਹਾ ਮੁਹਾਲੀ) ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਮੋਬਾਈਲ ਲੈਬਰਾਟਰੀ ਦੇ ਇੰਚਾਰਜ ਡੈਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ੍ਰੀਮਤੀ ਰਜਨੀ ਖੰਨਾ ਸੁਪਰਵਾਈਜ਼ਰ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਇਸ ਕੈਂਪ ਵਿੱਚ 42 ਦੁੱਧ ਦੇ ਟੈਸਟ ਕੀਤੇ ਗਏ ਅਤੇ ਇਨ੍ਹਾਂ ’ਚੋਂ 30 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਤੇ 12 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 13 ਤੋਂ 20 ਪ੍ਰਤੀਸ਼ਤ ਤੱਕ ਸੀ।
ਉਂਜ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਪਲ ਵਿਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਦੁੱਧ ਖਪਤਕਾਰਾਂ ਨੂੰ ਮੌਕੇ ’ਤੇ ਮੁਫ਼ਤ ਟੈਸਟ ਦੇ ਨਤੀਜ਼ੇ ਵੀ ਦਿੱਤੇ ਗਏ। ਉਨ੍ਹਾਂ ਕੈਂਪ ਵਿੱਚ ਆਏ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦੇ ਮਹੱਤਵ ਅਤੇ ਸੰਭਾਵਿਤ ਮਿਲਾਵਟਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਅਜੈ ਕੁਮਾਰ, ਭੁਪਿੰਦਰ ਸਿੰਘ, ਕਸ਼ਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੀਪ ਸਿੰਘ, ਮਨਜੀਤ ਕੌਰ, ਗਿਨੀ, ਆਰਤੀ, ਮਨਜੀਤ ਕੌਰ, ਪ੍ਰੀਤੀ, ਸੁਨੀਤਾ, ਆਦਿ ਸਮੇਤ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…