ਸੰਨ੍ਹੀ ਇਨਕਲੇਵ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ, 7 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਨਵੰਬਰ:
ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸੰਨੀ ਇਨਕਲੇਵ ਸੈਕਟਰ-125 ਵਿੱਚ ‘ਦੁੱਧ ਖਪਤਕਾਰ ਜਾਗਰੂਕਤਾ’ ਕੈਂਪ ਲਗਾਇਆ ਗਿਆ ਜਿਸਦਾ ਉਦਘਾਟਨ ਸਮਾਜ ਸੇਵੀ ਹਰਜੀਤ ਸਿੰਘ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਕੁਲ 45 ਖਪਤਕਾਰਾਂ ਵਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ ਜਿਨ੍ਹਾਂ ਵਿਚੋ 38 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਤੇ 07 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 14 ਤੋਂ 27 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ ਵਿਚ ਹਾਨੀਕਾਰਕ ਕੈਮੀਕਲ, ਬਾਹਰੀ ਪਦਾਰਥ ਨਹੀਂ ਪਾਏ ਗਏ। ਦਾ ਮਕਸਦ ਹੈ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦੀ ਮਹੱਤਤਾ, ਸੰਭਾਵਿਤ ਮਿਲਾਵਟਾਂ ਬਾਰੇ ਜਾਣਕਾਰੀ ਦੇਣਾ ਹੈ। ਕੈਂਪ ਵਿਚ ਦੁੱਧ ਦਾ ਸੈਪਲ ਟੈਸਟ ਕਰਨ ਉਪਰੰਤ ਮੁਫਤ ਨਤੀਜ਼ੇ ਦਿੱਤੇ ਗਏ। ਇਸ ਮੌਕੇ ਕਸਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੀਪ ਸਿੰਘ, ਮੋਨਿਕਾ, ਸਪਨਾ, ਦਰਸ਼ਨਾ, ਗੁਰਮੀਤ ਕੌਰ, ਪ੍ਰਤੀਤ ਕੌਰ, ਕਮਲੇਸ਼ ਸਨਵੀਰ, ਕੇਵਲ ਕ੍ਰਿਸ਼ਨ ਸਮੇਤ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…