nabaz-e-punjab.com

ਦੁੱਧ ਦੀ ਪਰਖ ਕੈਂਪ: 44 ਸੈਂਪਲਾਂ ਵਿੱਚੋਂ 27 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ
ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਸੈਕਟਰ-74 ਵਿੱਚ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ 44 ਸੈਂਪਲ ਚੈਕ ਕੀਤੇ ਗਏ। ਜਿਨ੍ਹਾਂ ਵਿੱਚੋਂ 27 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 18 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 14 ਤੋਂ 25 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂਂ ਪਾਏ ਗਏ।
ਵਿਭਾਗ ਦੇ ਤਕਨੀਕੀ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏ। ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ਕਿਸੇ ਵੀ ਥਾਂ ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾਂ ਪੱਧਰੀ ਦਫ਼ਤਰ ਜਾਂ ਹੈਲਪ ਲਾਇਨ ਨੰਬਰ 0160-2280100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਸਮਾਜ ਸੇਵੀ ਬਲਬੀਰ ਕੁਮਾਰ ਘਈ, ਡੇਅਰੀ ਇੰਸਪੈਕਟਰ ਯੋਧ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ ਸਮੇਤ ਮੱਘਰ ਸਿੰਘ, ਕੇ.ਪੀ. ਗੁਪਤਾ, ਸੁਰਿੰਦਰ ਸਿੰਘ, ਸੇਰ ਸਿੰਘ, ਜਸਵੀਰ ਕੌਰ, ਵਿਜੈ ਲਛਮੀ, ਪ੍ਰੇਮ ਲਤਾ, ਮੰਜੂ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …