Share on Facebook Share on Twitter Share on Google+ Share on Pinterest Share on Linkedin ਸੰਨੀ ਇਨਕਲੇਵ ਵਿੱਚ ਦੁੱਧ ਦੀ ਪਰਖ ਕੈਂਪ: 44 ’ਚੋਂ 14 ਸੈਂਪਲਾਂ ਵਿੱਚ ਮਿਲੀ ਪਾਣੀ ਦੀ ਮਿਲਾਵਟ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 13 ਦਸੰਬਰ: ਸੰਨੀ ਇਨਕਲੇਵ ਸੈਕਟਰ-125 ਵਿਚ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ‘ਦੁੱਧ ਖਪਤਕਾਰ ਜਾਗਰੂਕਤਾ’ ਕੈਂਪ ਲਗਾਇਆ ਗਿਆ ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਰਾਕੇਸ਼ ਕੁਮਾਰ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਕੁਲ 44 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ’ਚੋਂ 30 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਜਦੋਂ ਕਿ 14 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 15 ਤੋਂ 29 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਕੈਮੀਕਲ, ਬਾਹਰੀ ਪਦਾਰਥ ਨਹੀਂ ਪਾਏ ਗਏ। ਇਸ ਕੈਂਪ ਦਾ ਮਕਸਦ ਹੈ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦੀ ਮਹੱਤਤਾ, ਸੰਭਾਵਿਤ ਮਿਲਾਵਟਾਂ ਬਾਰੇ ਜਾਣਕਾਰੀ ਦੇਣਾ ਹੈ। ਕੈਂਪ ਵਿਚ ਦੁੱਧ ਦਾ ਸੈਪਲ ਟੈਸਟ ਕਰਨ ਉਪਰੰਤ ਮੁਫਤ ਨਤੀਜ਼ੇ ਦਿੱਤੇ ਗਏ। ਇਸ ਮੌਕੇ ਕਸਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੀਪ ਸਿੰਘ, ਨਵਜੋਤ ਕੌਰ, ਤਵਿੰਦਰ ਕੌਰ, ਸਤਵਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ,ਤੇਜਿੰਦਰ ਕੌਰ, ਅਰੁਣ ਕੁਮਾਰ ਸਮੇਤ ਹੋਰ ਕਲੋਨੀ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ