nabaz-e-punjab.com

ਖੇਤੀਬਾੜੀ ਤੇ ਸਹਿਕਾਰਤਾ ਖੇਤਰ ਦਾ ਮਜ਼ਬੂਤੀਕਰਨ-ਵੇਰਕਾ ਮਿਲਕ ਪਲਾਂਟ ਮੁਹਾਲੀ ਬਣਿਆ ਰਾਹ ਦਸੇਰਾ

ਦੁੱਧ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ, ਵਧੀਆਂ ਕੀਮਤਾਂ ਅੱਜ ਤੋਂ ਹੋਣਗੀਆਂ ਲਾਗੂ: ਗਿੱਲ

ਵੇਰਕਾ ਮਿਲਕ ਪਲਾਂਟ ਮੁਹਾਲੀ ਵੱਲੋਂ ਦਿੱਤੀਆਂ ਜਾਂਦੀਆਂ ਕੀਮਤਾਂ ਦੇਸ਼ ਵਿੱਚ ਸਭ ਤੋਂ ਵੱਧ: ਐਸਐਸ ਗਿੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
“ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਦੁੱਧ ਉਤਪਾਦਕਾਂ ਤੇ ਖੇਤੀਬਾੜੀ ਨਾਲ ਜੁੜੇ ਵਰਗ ਦੀ ਆਰਥਿਕ ਦਸ਼ਾ ਨੂੰ ਬਿਹਤਰ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹਨ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਇਨ੍ਹਾਂ ਦੋਵੇਂ ਖੇਤਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਸੁਧਾਰਾਂ ਹਿੱਤ ਨਿਰੰਤਰ ਯਤਨਸ਼ੀਲ ਹਨ। ਅੱਜ ਇੱਥੇ ”ਇਹ ਜਾਣਕਾਰੀ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਜਨਰਲ ਮੈਨੇਜਰ ਐਸਐਸ ਗਿੱਲ ਨੇ ਦਿੱਤੀ। ਸ੍ਰੀ ਗਿੱਲ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਵੱਲੋਂ ਦੁੱਧ ਉਤਪਾਦਕਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਹਿੱਤ ਸੁਝਾਈ ਗਈ ਰਣਨੀਤੀ ਤਹਿਤ ਵੇਰਕਾ ਮਿਲਕ ਪਲਾਂਟ ਮੁਹਾਲੀ ਅਤੇ ਸੂਬੇ ਦੇ ਸਾਰੇ ਮਿਲਕ ਪਲਾਂਟਾਂ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ ਹੈ।
ਸ੍ਰੀ ਗਿੱਲ ਨੇ ਦੱਸਿਆ ਕਿ ਦੁੱਧ ਦੀਆਂ ਵਧੀਆਂ ਕੀਮਤਾਂ ਭਲਕੇ 11 ਅਗਸਤ ਤੋਂ ਸੂਬੇ ਭਰ ਵਿੱਚ ਲਾਗੂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਦੇਸ਼ ਭਰ ਦੇ ਸਹਿਕਾਰਤਾ ਮਿਲਕ ਪਲਾਂਟਾਂ ਵੱਲੋਂ ਦਿੱਤੇ ਜਾ ਰਹੇ ਰੇਟਾਂ ਦੇ ਮੁਕਾਬਲੇ ਵੇਰਕਾ ਮਿਲਕ ਪਲਾਂਟ ਵੱਲੋਂ ਦਿੱਤੇ ਜਾ ਰਹੇ ਰੇਟ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਸਹਿਕਾਰਤਾ ਖੇਤਰ ਦੇ ਮਜ਼ਬੂਤੀਕਰਨ ਲਈ ਇਕ ਵਿਆਪਕ ਯੋਜਨਾ ਦੇ ਹਿੱਸੇ ਵਜੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ, ਦੁੱਧ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ, ਆਵਾਰਾ ਪਸ਼ੂਆਂ ਤੋਂ ਛੁਟਕਾਰਾ ਅਤੇ ਸਾਫ਼ ਤੇ ਹਰਿਆ-ਭਰਿਆ ਵਾਤਾਵਰਣ ਬਣਾਈ ਰੱਖਣਾ ਆਦਿ ਸ਼ਾਮਲ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…