Nabaz-e-punjab.com

ਡੇਅਰੀ ਵਿਭਾਗ ਵੱਲੋਂ ਘਰਾਂ ’ਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ, 7 ਸੈਂਪਲਾਂ ’ਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਇੱਥੋਂ ਦੇ ਫੇਜ਼-1 ਵਿੱਚ ਲੋਕਾਂ ਦੇ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 43 ਸੈਂਪਲਾਂ ’ਚੋਂ ਦੁੱਧ ਦੇ ਸੱਤ ਸੈਂਪਲਾਂ ਪਾਣੀ ਦੀ ਮਿਲਾਵਟ ਪਾਈ ਗਈ। ਇਸ ਮੌਕੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦਿੱਤੀ ਗਈ।
ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਮੌਕੇ ’ਤੇ ਹੀ ਲਿਖਤੀ ਰੂਪ ਵਿੱਚ ਜਾਂਚ ਰਿਪੋਰਟ ਮੁਫ਼ਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ। ਉਂਜ ਜੇਕਰ ਖਪਤਕਾਰ ਕਿਸੇ ਵੀ ਥਾਂ ’ਤੇ ਜੇਕਰ ਅਜਿਹਾ ਕੈਂਪ ਲਗਾਉਣਾ ਚਾਹੁੰਦੇ ਹਨ ਤਾਂ ਡੇਅਰੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਜਾਂ ਹੈਲਪਲਾਈਨ ਨੰਬਰ 0172-2221976 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡੇਅਰੀ ਇੰਸਪੈਕਟਰ ਦੀਪਕ ਕੁਮਾਰ, ਐਚਐਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਗੋੜ, ਜਸਮੇਰ ਕੌਰ, ਕ੍ਰਿਸ਼ਨਾ ਦੇਵੀ, ਸੁਪਿੰਦਰ ਕੌਰ, ਸੁਖਵੀਰ ਕੌਰ, ਪੂਜਾ ਰਾਣੀ, ਰੇਖਾ ਰਾਣੀ, ਹਰਪ੍ਰੀਤ ਕੌਰ, ਪ੍ਰਵੀਨ ਕੁਮਾਰ, ਆਰਪੀ ਸ਼ਰਮਾ, ਹਰਦੇਵ ਸਿੰਘ, ਸੰਜੀਵ, ਸੁਦੇਸ਼ ਅਤੇ ਗੁਰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …