Nabaz-e-punjab.com

ਵੇਰਕਾ ਵੱਲੋਂ ਸੁੱਕੇ ਦੁੱਧ ਅਤੇ ਲੰਬੇ ਮਿਆਦ ਵਾਲੇ ਪੈਕਟਾਂ ਦੀ ਸਪਲਾਈ ਵਿੱਚ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਔਖੀ ਘੜੀ ਵਿੱਚ ਭੈਅਭੀਤ ਨਾ ਹੋਣ ਦੀ ਕੀਤੀ ਅਪੀਲ, ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ

ਦੁੱਧ ਉਤਪਾਦਕ ਫਿਕਰਮੰਦ ਨਾ ਹੋਣ, ਪਿੰਡਾਂ ’ਚੋਂ ਦੁੱਧ ਦੀ ਖਰੀਦ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਾਰਚ
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੋਵਿਡ-19 ਦੇ ਵਧਦੇ ਪ੍ਰਕੋਪ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੇ ਕਰਫਿੳੂ ਦੌਰਾਨ ਮਿਲਕਫੈਡ ਵੱਲੋਂ ਸੂਬੇ ਦੇ ਲੋਕਾਂ ਲਈ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਭੈਅਭੀਤ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਵੇਰਕਾ ਵੱਲੋਂ ਸੁੱਕੇ ਦੁੱਧ ਦੇ ਪਾੳੂਂਡਰ ਅਤੇ ਲੰਬੇ ਮਿਆਦ ਵਾਲੇ ਦੁੱਧ ਦੇ ਪੈਕਟਾਂ ਦੀ ਸਪਲਾਈ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਸੂਬੇ ਦੇ ਪੇਂਡੂ ਇਲਾਕਿਆਂ ਦੇ ਦੁੱਧ ਉਤਪਾਦਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਹ ਫਿਕਰਮੰਦ ਨਾ ਹੋਣ ਅਤੇ ਉਨ੍ਹਾਂ ਦੇ ਦੁੱਧ ਦੀ ਖਰੀਦ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕਰਫਿੳੂ ਦੌਰਾਨ ਹਾਲਾਂਕਿ ਵੇਰਕਾ ਵੱਲੋਂ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਵੀ ਰਹੇਗੀ ਪਰ ਫੇਰ ਵੀ ਲੋਕਾਂ ਦੀ ਸਹੂਲਤ ਲਈ ਕਮਰੇ ਦੇ ਤਾਪਮਾਨ ਵਿੱਚ 100 ਤੋਂ 180 ਦਿਨਾਂ ਤੱਕ ਮਿਆਦ ਵਾਲੇ ਯੂ.ਐਚ.ਟੀ. ਦੁੱਧ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ ਜਿਸ ਨੂੰ ਲੋਕ ਆਪਣੇ ਘਰਾਂ ਵਿੱਚ ਲੰਬੇ ਸਮੇਂ ਲਈ ਸਟੋਰ ਕਰ ਸਕਦੇ ਹਨ। ਇਸ ਤੋਂ ਇਲਾਵਾ ਇਕ ਕਿਲੋ ਦੀ ਪੈਕਿੰਗ ਵਾਲੇ ਸਕਿਮ ਅਤੇ ਸੁੱਕਾ ਦੁੱਧ ਪਾੳੂਂਡਰ ਦੀ ਸਪਲਾਈ ਵੀ ਵਧਾ ਦਿੱਤੀ ਹੈ ਜਿਸ ਨੂੰ ਲੰਬੇ ਸਮੇਂ ਤੱਕ ਵਰਤਿਆਂ ਜਾ ਸਕਦਾ ਹੈ।
ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਦੁੱਧ ਦੀ ਸਪਲਾਈ ਦੀ ਘਾਟ ਆਉਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਅਤੇ ਉਹ ਇਸ ਨੂੰ ਪੂਰਾ ਕਰਨ ਲਈ ਤੁਰੰਤ ਆਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਵੇਰਕਾ ਗਾਹਕਾਂ ਦੀ ਹਰ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।
ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਦੁੱਧ ਦੀ ਪੈਕਿੰਗ ਅਤੇ ਇਸ ਦੀ ਢੋਆ-ਢੋਆਈ ਆਦਿ ਸਭ ਸਾਫ ਸੁਥਰੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਬੰਧਤ ਖੇਤਰਾਂ ਵਿੱਚ ਸੈਨੀਟਾਈਜ਼ਰ ਦੀ ਵਰਤੋਂ ਨਾਲ ਕੀਟਾਣੂ ਮੁਕਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…