Share on Facebook Share on Twitter Share on Google+ Share on Pinterest Share on Linkedin ਮਿਲਕਫੈਡ ਵੱਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ ਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਦੁੱਧ ਉਤਪਾਦਕਾਂ ਦੀ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ: ਸਹਿਕਾਰਤਾ ਮੰਤਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ: ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਗਾਂ ਦੇ ਦੁੱਧ ’ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ’ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵੱਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿੱਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ