ਤਿਉਹਾਰਾਂ ਦੇ ਮੱਦੇਨਜ਼ਰ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਤਿਆਰ: ਰੰਧਾਵਾ

ਉਪ ਮੁੱਖ ਮੰਤਰੀ ਰੰਧਾਵਾ ਨੇ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਦੌਰਾ ਕਰਕੇ ਲਿਆ ਕੰਮ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੇਰਕਾ ਮਿਲਕ ਪਲਾਂਟ ਮੁਹਾਲੀ ਦਾ ਦੌਰਾ ਕਰਕੇ ਦੁੱਧ ਨਾਲ ਤਿਆਰ ਖਾਣ-ਪੀਣ ਵਾਲੀਆਂ ਚੀਜ਼ਾਂ ਅਤੇ ਵੇਰਕਾ ਪਲਾਂਟ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਵੇਰਕਾ ਉਤਪਾਦਾਂ ਦੀ ਲਗਾਤਾਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਵੇਰਕਾ ਮਿਲਕ ਪਲਾਂਟ ਵਿੱਚ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘੀ ਅਤੇ ਪਨੀਰ ਦਾ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉੱਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਮੌਜੂਦ ਸਨ।
ਸ੍ਰੀ ਰੰਧਾਵਾ ਨੇ ਕਿਹਾ ਕਿ ਮਿਲਕਫੈੱਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਹਰੇਕ ਕਿਸਮ ਗਾਹਕਾਂ ਨੂੰ ਆਪਣੇ ਵੱਲ ਖਿੱਚਦੀ ਹੈ। ਉਪ ਮੁੱਖ ਮੰਤਰੀ ਨੇ ਵੇਰਕਾ ਮਿਲਕ ਪਲਾਂਟ ਦੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…