ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਵੱਖ-ਵੱਖ ਹਾਦਸਿਆਂ ਦੇ ਪੀੜ੍ਹਤਾਂ ਨੂੰ ਦਿੱਤੀ ਵਿੱਤੀ ਮਦਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵੱਲੋਂ ਵੱਖ ਵੱਖ ਹਾਦਸਿਆਂ ਦੇ ਪੀੜ੍ਹਤਾਂ ਨੂੰ ਵਿੱਤੀ ਸਹਾਇਤਾ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਹਾਦਸਿਆਂ ਤੋੲ ਪੀੜ੍ਹਤ ਵਿਅਕਤੀਆਂ ਨੂੰ ਯੂਨੀਅਨ ਵਲੋੱ ਇੱਕ ਲੱਖ ਬਾਰਾਂ ਹਜਾਰ ਦੇ ਚੈਕ ਵੰਡੇ ਗਏ। ਉਹਨਾਂ ਕਿਹਾ ਕਿ ਇਸ ਮੌਕੇ ਦਰਸ਼ਨ ਸਿੰਘ, ਜਸਵੀਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਧਰਮ ਸਿੰਘ, ਹਰਭਜਨ ਸਿੰਘ, ਕ੍ਰਿਸ਼ਨ ਚੰਦ, ਤਾਰਾ ਚੰਦ, ਸੁਭਾਸ, ਕਾਲਾ ਖੇੜੀ, ਹਰਜੀਤ ਸਿੰਘ, ਕੇਸਰ ਸਿੰਘ, ਸੋਮ ਨਾਥ ਨੂੰ ਚਾਰ ਚਾਰ ਹਜਾਰ ਦੇ ਚੈਕ ਤਕਸੀਮ ਕੀਤੇ ਗਏ। ਉਹਨਾਂ ਕਿਹਾ ਕਿ ਪਿਆਰਾ ਸਿੰਘ, ਸ਼ਿਆਮ ਸਿੰਘ, ਬਲਵੀਰ ਸਿੰਘ, ਕਾਕਾ ਸਿੰਘ ਦੀ ਮੌਤ ਹੋ ਜਾਣ ਕਾਰਨ ਉਹਨਾਂ ਦੇ ਪਰਿਵਾਰਾਂ ਨੂੰ ਪੰਦਰਾਂ ਪੰਦਰਾਂ ਹਜਾਰ ਦੇ ਚੈਕ ਦਿਤੇ ਗਏ। ਉਹਨਾਂ ਕਿਹਾ ਕਿ ਯੂਨੀਅਨ ਵਲੋੱ ਭਵਿੱਖ ਵਿੱਚ ਵੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਦਿੱਤੀ ਜਾਂਦੀ ਰਹੇਗੀ।
ਇਸ ਮੌਕੇ ਯੂਨੀਅਨ ਆਗੂਆਂ ਨੇ ਇੱਕ ਮਤਾ ਪਾ ਕੇ ਯੂਪੀ ਭਾਜਪਾ ਆਗੂਆਂ ਵੱਲੋਂ ਇਕ ਬੱਚੀ ਨਾਲ ਕੀਤੇ ਗਏ ਬਲਾਤਕਾਰ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਲਾਂਡਰਾਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਕਾਮਰੇਡ ਜੋਗਾ ਸਿੰਘ, ਹਾਕਮ ਸਿੰਘ ਮਨਾਣਾ, ਜਗੀਰ ਸਿੰਘ ਕੰਬਾਲਾ, ਸਵਰਨ ਸਿੰਘ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਬਲਵੰਤ ਸਿੰਘ, ਪਾਲ ਸਿੰਘ ਗੋਚਰ, ਮਨਜੀਤ ਸਿੰਘ, ਸਿੁਰੰਦਰ ਸਿੰਘ, ਲਾਖਾ ਰਾਮ, ਗੁਰਨਾਮ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…