Nabaz-e-punjab.com

ਮਿਲਕਮੈਨ ਯੂਨੀਅਨ ਨੇ ਮੁਹਾਲੀ ਵਿੱਚ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਇਕ ਮੀਟਿੰਗ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਜ਼ਿਆਦਾ ਮੀਂਹ ਅਤੇ ਗੜੇਮਾਰੀ ਕਾਰਨ ਕਾਰਨ ਕਣਕ, ਸਬਜ਼ੀਆਂ, ਹਰਾ ਚਾਰਾ ਬੁਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ। ਜਿਸ ਕਾਰਨ ਕਿਸਾਨ ਅਤੇ ਹੋਰ ਕਾਸ਼ਤਕਾਰ ਕਾਫੀ ਚਿੰਤਤ ਹਨ। ਭਾਰੀ ਬਾਰਸ਼ ਹੋਣ ਕਾਰਨ ਨੀਵੇਂ ਖੇਤ ਪਾਣੀ ਨਾਲ ਭਰ ਗਏ ਹਨ ਅਤੇ ਫਸਲਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਹੁਲਕਾ, ਸੰਤ ਸਿੰਘ ਕੁਰੜੀ, ਜਗੀਰ ਸਿੰਘ ਕੰਬਾਲਾ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਜਸਵੀਰ ਸਿੰਘ, ਸੁਰਿੰਦਰ ਸਿੰਘ ਬਰਿਆਲੀ, ਬਰਖਾ ਰਾਮ ਡੇਰਾਬੱਸੀ, ਗੁਰਨਾਮ ਸਿੰਘ ਲਾਲੜੂ, ਹਰਜੰਗ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਸੁਭਾਸ਼ ਗੋਚਰ, ਗੁਰਦੀਪ ਸਿੰਘ, ਨਰਿੰਦਰ ਸਿੰਘ ਸਿਆਊ, ਸ਼ਿਆਮ ਲਾਲ, ਦਰਸ਼ਨ ਸਿੰਘ ਅਤੇ ਪਰਦੀਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…