ਮਿਲਕਮੈਨ ਯੂਨੀਅਨ ਨੇ ਵੱਖ-ਵੱਖ ਲੋਕ ਮਸਲਿਆਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਪੈਰੀਫੇਰੀ ਮਿਲਕਮੈਨ ਚੰਡੀਗੜ੍ਹ-ਮੁਹਾਲੀ ਦੀ ਮੀਟਿੰਗ ਦੌਰਾਨ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਸੰਸਥਾ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਮਹਿੰਗਾਈ ਕਾਰਨ ਲੋਕਾਂ ਦੇ ਕਾਰੋਬਾਰ ਉੱਤੇ ਬੁਰਾ ਅਸਰ ਪੈ ਰਿਹਾ ਹੈ, ਨਿੱਤ ਵਰਤੋਂ ਦਾ ਘਰੇਲੂ ਸਮਾਨ ਦੇ ਭਾਅ ਦਿਨ ਪ੍ਰਤੀ ਦਿਨ ਅਸਮਾਨੀ ਚੜ੍ਹ ਰਹੇ ਹਨ। ਇਸ ਨਾਲ ਰਸੋਈ ਦਾ ਬਜਟ ਵੀ ਹਿੱਲ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ’ਤੇ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕੀਤੇ ਜਾਣ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਸਿਰਫ਼ ਵਿਰੋਧੀਆਂ ’ਤੇ ਚਿੱਕੜ ਸੁੱਟਣ ਵਿੱਚ ਮਸਰੂਫ਼ ਹਨ ਅਤੇ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸ਼ਾਸਨ ਵਿੱਚ ਬਦਲਾਅ ਜਿਹੀ ਕੋਈ ਗੱਲ ਨਹੀਂ ਹੈ ਬਲਕਿ ਲੋਕਹਿੱਤ ਵਿੱਚ ਸੰਘਰਸ਼ ਕਰ ਰਹੇ ਆਗੂਆਂ ਨੂੰ ਡਰਾਇਆ ਜਾ ਰਿਹਾ ਹੈ, ਜਿਸ ਦੀ ਯੂਨੀਅਨ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸੁਖਵਿੰਦਰ ਸਿੰਘ ਬਾਸੀਆਂ, ਪ੍ਰਧਾਨ ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਰਾਜੂ ਸਨੇਟਾ, ਸੰਤ ਸਿੰਘ ਕੁਰੜੀ, ਬਲਜਿੰਦਰ ਸਿੰਘ ਭਾਗੋਮਾਜਰਾ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਜਸਵੀਰ ਸਿੰਘ ਢਕੋਰਾ, ਮਨਜੀਤ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ ਗੋਲਡੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …