Share on Facebook Share on Twitter Share on Google+ Share on Pinterest Share on Linkedin ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਪੀੜਤ ਮੈਂਬਰਾਂ ਨੂੰ ਵਿੱਤੀ ਸਹਾਇਤ ਦੀ ਰਾਸ਼ੀ ਵੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ: ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਵੱਖ-ਵੱਖ ਹਾਦਸਿਆਂ ਵਿੱਚ ਪੀੜਤ ਯੂਨੀਅਨ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੀ ਰਾਸ਼ੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਐਕਸੀਡੈਂਟ ਦੌਰਾਨ ਜ਼ਖ਼ਮੀ ਹੋਏ ਮੇਜਰ ਸਿੰਘ, ਬਿੰਦਰ ਮੌਲੀ ਬੈਦਵਾਨ, ਰਾਮਪਾਲ ਸਿੰਘ, ਦਲੀਪ ਚੰਦ, ਮੇਵਾ ਸਿੰਘ, ਕੇਸਰ ਸਿੰਘ, ਗੁਰਮੀਤ ਸਿੰਘ, ਸੋਮ ਰਾਮ, ਤਾਰਾ ਸਿੰਘ, ਕ੍ਰਿਸ਼ਨ ਚੰਦ ਨੂੰ ਕ੍ਰਮਵਾਰ ਚਾਰ-ਚਾਰ ਹਜ਼ਾਰ ਦੇ ਚੈੱਕ ਦਿੱਤੇ ਗਏ। ਇਸੇ ਤਰ੍ਹਾਂ ਮੇਜਰ ਸਿੰਘ ਫਾਂਟੂਆਂ ਦੀ ਮੌਤ ਹੋ ਜਾਣ ਕਾਰਨ ਉਸ ਦੇ ਪਰਿਵਾਰ ਨੂੰ 15 ਹਜ਼ਾਰ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸਤਵੀਰ ਸਿੰਘ ਪ੍ਰਧਾਨ ਮੁਹਾਲੀ, ਜਗੀਰ ਸਿੰਘ ਕੰਬਾਲਾ, ਸਤਪਾਲ ਸਿੰਘ ਸਵਾੜਾ, ਸਵਰਨ ਸਿੰਘ ਪੈਂਤਪੁਰ, ਸੰਤ ਸਿੰਘ ਕੁਰੜੀ, ਪਾਲ ਸਿੰਘ ਗੋਚਰ, ਸੁਰਿੰਦਰ ਸਿੰਘ ਬਰਿਆਲੀ, ਹਰਦੀਪ ਸਿੰਘ ਮਟੌਰ, ਹਰਕੀਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ