Share on Facebook Share on Twitter Share on Google+ Share on Pinterest Share on Linkedin ਮਹਿੰਗਾਈ ਕਾਰਨ ਦੁੱਧ ਦਾ ਧੰਦਾ ਠੱਪ ਹੋਣ ਕੰਢੇ ਪੁੱਜਾ: ਮਿਲਕਮੈਨ ਯੂਨੀਅਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ: ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੀ ਮੀਟਿੰਗ ਵਿੱਚ ਮਹਿੰਗਾਈ ਦੇ ਮੁੱਦੇ ’ਤੇ ਗੰਭੀਰ ਚਰਚਾ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਪਿਛਲੇ ਤਿੰਨ ਚਾਰ ਸਾਲਾਂ ਦੌਰਾਨ ਦੁਧਾਰੂ ਪਸ਼ੂਆਂ ਦੀ ਖੁਰਾਕ, ਖਲ, ਫੀਡ, ਗੋਭੀ, ਸਰ੍ਹੋਂ, ਤੂੜੀ ਦੇ ਭਾਅ ਦੁੱਗਣੇ ਹੋਣ ਦੁੱਧ ਦਾ ਧੰਦਾ ਠੱਪ ਹੋਣ ਕੰਢੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁੱਧ ਦੇ ਭਾਅ ਵਿੱਚ ਤੁੱਛ ਜਿਹਾ ਵਾਧਾ ਕਰਕੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੁੱਧ ਦੇ ਸਹਾਇਕ ਧੰਦੇ ਨੂੰ ਬਚਾਉਣ ਲਈ ਧਿਆਨ ਨਾ ਦਿੱਤਾ ਤਾਂ ਇਹ ਕਾਰੋਬਾਰ ਬੰਦ ਹੋ ਜਾਵੇਗਾ। ਜਿਸ ਕਾਰਨ ਇਸ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਰੋਟੀ ਰੋਜ਼ੀ ਲਈ ਲਾਲੇ ਪੈ ਜਾਣ ਦਾ ਖ਼ਦਸ਼ਾ ਹੈ। ਇਸ ਮੌਕੇ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਗਿਆਨ ਸਿੰਘ ਧੜਾਕ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ, ਦਲਜੀਤ ਸਿੰਘ ਮਨਾਣਾ, ਜਗਤਾਰ ਸਿੰਘ, ਜਸਬੀਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ ਸਿਆਊ, ਸ਼ਿਆਮ ਜੈਅੰਤੀ, ਮਨਜੀਤ ਸਿੰਘ, ਅਵਤਾਰ ਸਿੰਘ, ਹਰਦੀਪ ਮਟੌਰ, ਸੁਭਾਸ਼ ਗੋਚਰ, ਗੋਲਡੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ