ਮਿਲਕਮੈਨ ਯੂਨੀਅਨ ਨੇ ਮ੍ਰਿਤਕ ਦੋਧੀ ਦੇ ਪਰਿਵਾਰ ਨੂੰ ਦਿੱਤੀ ਮਾਲੀ ਸਹਾਇਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਪਿਛਲੇ ਦਿਨੀਂ ਫੌਤ ਹੋਏ ਮ੍ਰਿਤਕ ਦੋਧੀ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਦੋਧੀ ਬਲਵਿੰਦਰ ਸਿੰਘ ਵਾਸੀ ਪਿੰਡ ਗਿੱਦੜਪੁਰ ਪਿਛਲੇ ਦਿਨਾਂ ਦੌਰਾਨ ਮੁਹਾਲੀ ਵਿੱਚ ਦੁੱਧ ਦੀ ਸਪਲਾਈ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੇ ਜੱਦੀ ਪਿੰਡ ਗਿੱਦੜਪੁਰ ਵਿਖੇ ਦੋਧੀ ਬਲਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ। ਇਸ ਸਬੰਧੀ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ।
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਵੀਰ ਸਿੰਘ ਸਿੱਧੂ, ਚੇਅਰਮੈਨ ਬਲਵਿੰਦਰ ਸਿੰਘ ਬੀੜ, ਜਸਵੀਰ ਸਿੰਘ ਨਰਾਇਣਾ, ਸਖਵਿੰਦਰ ਸਿੰਘ ਬਾਸੀਆਂ, ਸੁਰਿੰਦਰ ਸਿੰਘ, ਮਨਜੀਤ ਸਿੰਘ, ਸਤਪਾਲ ਸਿੰਘ ਸਵਾੜਾ, ਗੁਰਦੀਪ ਸਿੰਘ ਸੋਹਾਣਾ, ਮਲਕੀਤ ਸਿੰਘ, ਸ਼ੇਰ ਸਿੰਘ ਮਾਣਕਪੁਰ, ਜਸਪਾਲ ਸਿੰਘ, ਬਲਜੀਤ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਪ੍ਰਦੂਮਣ ਸਿੰਘ, ਗੁਰਪ੍ਰਤਾਪ ਸਿੰਘ ਸਰਪੰਚ ਨੇ ਵੀ ਸ਼ਰਧਾ ਦੇ ਫੁਲ ਭੇਟ ਕੀਤੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …