ਮਿਲਕਮੈਨ ਯੂਨੀਅਨ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ

ਕਿਸਾਨਾਂ ਦੀ ਖ਼ੁਸ਼ਹਾਲੀ ਲਈ ਫਸਲਾਂ ਦਾ ਉਚਿੱਤ ਭਾਅ ਦੇਣ ਤੇ ਪੈਟਰੋਲ\ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦਾ ਸਖ਼ਤ ਵਿਰੋਧ ਕਰਦਿਆਂ ਬੁੱਧਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ’ਤੇ ਬੋਝ ਪਾ ਰਹੀ ਹੈ ਜਦੋਂਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਆਮ ਲੋਕ ਪਹਿਲਾਂ ਹੀ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਹੁਣ ਉੱਪਰੋਂ ਸਮੇਂ ਦੀਆਂ ਸਰਕਾਰਾਂ ਮਹਿੰਗਾਈ ਦਾ ਬੋਝ ਪਾ ਰਹੀਆਂ ਹਨ। ਜਿਸ ਕਾਰਨ ਲੋਕ ਹਾਲੋਂ ਬੇਹਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਮੰਡੀਕਰਨ ਕਰਨ ਤੋਂ ਵੀ ਪੱਲਾ ਝਾੜ ਰਹੀ ਹੈ। ਜਿਸ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਉਨ੍ਹਾਂ ਮੰਗ ਕੀਤੀ ਕਿਸਾਨਾਂ ਦੀ ਖ਼ੁਸ਼ਹਾਲੀ ਤੇ ਪੰਜਾਬ ਦੀ ਤਰੱਕੀ ਲਈ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਦੇਵੇ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ।
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਨਰਿੰਦਰ ਸਿੰਘ ਸਿਆਊ ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਜਗਤਾਰ ਸਿੰਘ, ਸਾਹਿਬ ਸਿੰਘ, ਸੰਤ ਸਿੰਘ ਕੁਰੜੀ, ਭਗਤ ਸਿੰਘ ਕੰਸਾਲਾ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਹੁਲਕਾ, ਸਤਪਾਲ ਸਿੰਘ ਸਵਾੜਾ ਅਤੇ ਮਨਜੀਤ ਸਿੰਘ ਸੈਣੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…