ਮਿਲਕਮੈਨ ਯੂਨੀਅਨ ਵੱਲੋਂ ਸਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ, ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਮਜ਼ਦੂਰ ਦਿਵਸ ਮੌਕੇ ਸਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਸਰਕਾਰਾਂ ਲੋਕ ਮਸਲਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ ਤੇ ਸਿਰਫ਼ ਤੇ ਸਿਰਫ਼ ਸੱਤਾ ਮਾਨਣ ਨੂੰ ਹੀ ਮੁੱਖ ਸਮਝ ਰਹੀਆਂ ਹਨ ਜਦੋਂਕਿ ਦੇਸ ਅੰਦਰ ਵਧ ਰਹੀ ਮਹਾਂਮਾਰੀ ਕਾਰਨ ਭੁੱਖਮਰੀ ਫੈਲ ਰਹੀ ਹੈ ਹਰ ਇੱਕ ਵਿਅਕਤੀ ਬੇਰੁਜ਼ਗਾਰ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ ਸਰਕਾਰਾਂ ਕੋਰੋਨਾ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵਿੱਚ ਅਸਮਰੱਥ ਹਨ ਜਦੋਂਕਿ ਮਹਾਂਮਾਰੀ ਦਿਨ ਪ੍ਰਤੀ ਦਿਨ ਹਰੇਕ ਮਨੁੱਖ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ ਆਗੂਆਂ ਨੇ ਮੰਗ ਕੀਤੀ ਹੈ ਮਨੁੱਖਤਾ ਨੂੰ ਬਚਾਉਣ ਲਈ ਸਰਕਾਰ ਸਾਰਥਿਕ ਹੱਲ ਲੱਭੇ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹਨ ਤੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੁਖਵਿੰਦਰ ਸਿੰਘ ਵਾਸੀਆ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਸੰਤ ਸਿੰਘ ਕੁਰੜੀ, ਮਨਜੀਤ ਸਿੰਘ ਸੈਣੀ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਸੁਰਿੰਦਰ ਸਿੰਘ ਬਰਿਆਲੀ, ਜਸਬੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਜਗਤਾਰ ਸਿੰਘ ਗੋਲਡੀ, ਅਜੈਬ ਸਿੰਘ ਨਾਡਾ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਹੁਲਕਾ, ਹਰਦੀਪ ਸਿੰਘ ਮਟੌਰ, ਗੁਰਦੀਪ ਸਿੰਘ ਮਾਣਕਪੁਰ, ਸ਼ਾਮ ਲਾਲ, ਪ੍ਰੇਮ ਸਿੰਘ ਬੁੜੈਲ, ਸਾਹਿਬ ਸਿੰਘ ਮੌਲੀ, ਸਤਪਾਲ ਸਿੰਘ ਸਵਾੜਾ ਨੇ ਵੀ ਸੰਬੋਧਨ ਕੀਤਾ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…