ਪੈਰੀਫੈਰੀ ਮਿਲਕਮੈਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਪੈਰੀਫੈਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿੱਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਜਦੋਂਕਿ ਲੋਕਾਂ ਦੀ ਨਿੱਤ ਦੀ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੇ ਦਿਨ ਪ੍ਰਤੀ ਦਿਨ ਭਾਅ ਵਧਾਏ ਜਾ ਰਹੇ ਹਨ। ਜਿਸ ਕਾਰਨ ਦੇਸ਼ ਵਿੱਚ ਲਗਾਤਾਰ ਮਹਿੰਗਾਈ ਵੱਧ ਰਹੀ ਹੈ।
ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੁੱਧ ਦੇ ਰੇਟ ਵੀ ਘਟਾਏ ਗਏ ਹਨ। ਜਿਸ ਕਾਰਨ ਦੁੱਧ ਉਤਪਾਦਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਦੁੱਧ ਦਾ ਧੰਦਾ ਡਾਵਾਂਡੋਲ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੁੱਧ ਦਾ ਭਾਅ ਵਧਾਇਆ ਜਾਵੇ ਅਤੇ ਲੋਕਾਂ ਨੂੰ ਇਸ ਸੰਕਟ ’ਚੋਂ ਕੱਢਣ ਲਈ ਸਰਕਾਰ ਠੋਸ ਕਦਮ ਚੁੱਕੇ।
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਨਰਿੰਦਰ ਸਿੰਘ ਸਿਆਊ, ਸੁਰਿੰਦਰ ਸਿੰਘ ਬਰਿਆਲੀ, ਭਗਤ ਸਿੰਘ ਕੰਸਾਲਾ, ਸਾਹਿਬ ਸਿੰਘ, ਜਸਵੀਰ ਸਿੰਘ ਢਕੋਰਾਂ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ ਸੈਣੀ, ਜਗਤਾਰ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਸੁਭਾਸ਼ ਗੋਚਰ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…