nabaz-e-punjab.com

ਬਹੁਕਰੋੜੀ ਸਿੰਚਾਈ ਘੁਟਾਲਾ: ਜਾਅਲੀ ਮੁਚੱਲਕਾ ਭਰਨ ਦੇ ਦੋਸ਼ ਵਿੱਚ 5 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਦੇ ਬਹੁ ਚਰਚਿਤ ਅਤੇ ਬਹੁ ਕਰੋੜੀ ਸਿੰਚਾਈ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸੇਵਾਮੁਕਤ ਐਕਸੀਅਨ ਹਰਿੰਦਰਪਾਲ ਸਿੰਘ ਮਾਨ ਅਤੇ ਵਰਿੰਦਰ ਕੁਮਾਰ ਬੰਗੜ ਵੱਲੋਂ ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਆਧਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੰਚਾਈ ਵਿਭਾਗ ਦੇ ਮੁਲਜ਼ਮ ਅਧਿਕਾਰੀਆਂ ਨੇ ਜਿੱਥੇ ਨੌਕਰੀ ਦੌਰਾਨ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਖੂਬ ਮਲਾਈ ਖਾਧੀ ਹੈ, ਉੱਥੇ ਹੁਣ ਮੁਲਜ਼ਮਾਂ ਨੂੰ ਅਦਾਲਤਾਂ ਦਾ ਵੀ ਡਰ ਨਹੀਂ ਰਿਹਾ ਹੈ। ਮੁਲਜ਼ਮਾਂ ਨੂੰ ਜ਼ਮਾਨਤ ਲੈਣ ਲਈ ਜਾਅਲੀ ਮੁਚੱਲਕਾ ਭਰਨ ਲੱਗਿਆ ਰੱਤੀ ਭਰ ਵੀ ਡਰ ਨਹੀਂ ਲੱਗਿਆ।
ਇਸ ਸਬੰਧੀ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੇ ਹੁਕਮਾਂ ਦੇ ਜਾਅਲੀ ਜ਼ਮਾਨਤਨਾਮਾ ਭਰਨ ਦੇ ਦੋਸ਼ ਵਿੱਚ ਹਰਿੰਦਰਪਾਲ ਸਿੰਘ ਅਤੇ ਵਰਿੰਦਰ ਕੁਮਾਰ ਸਮੇਤ 5 ਜਣਿਆਂ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਆਈਪੀਸੀ ਦੀ ਧਾਰਾ 420,467,468,471,120ਬੀ ਅਤੇ 181 ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਰਛਪਾਲ ਸਿੰਘ, ਪ੍ਰਵੀਨ ਕੁਮਾਰ ਅਤੇ ਨੰਬਰਦਾਰ ਅਨਿਲ ਕੁਮਾਰ ਸਾਰੇ ਵਾਸੀ ਲੁਧਿਆਣਾ ਨੂੰ ਨਾਮਜ਼ਦ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਿੰਚਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਵਿੱਚ ਨਾਮਜ਼ਦ ਸੇਵਾਮੁਕਤ ਐਕਸੀਅਨ ਵਰਿੰਦਰ ਕੁਮਾਰ ਬੰਗੜ ਅਤੇ ਹਰਰਿੰਦਰਪਾਲ ਸਿੰਘ ਮਾਨ ਜਿਨਾਂ ਦੀ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਹੋਈ ਸੀ, ਦੇ ਜ਼ਮਾਨਤੀਆਂ ’ਤੇ ਸ਼ੱਕ ਪੈਣ ’ਤੇ ਜੱਜ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਮਾਨਤੀ ਦਸਤਾਵੇਜ਼ਾਂ ਦੀ ਜਾਂਚ ਕਰਕੇ ਅਦਾਲਤ ਵਿੱਚ ਪੇਸ਼ ਕੀਤੇ ਜ਼ਮੀਨ ਦੇ ਦਸਤਾਵੇਜ਼ ਦਾ ਰਿਕਾਰਡ ਤਲਬ ਕੀਤਾ ਗਿਆ ਸੀ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਕਤ ਜ਼ਮੀਨ ਦੇ ਦਸਤਾਵੇਜ਼ ਜਾਅਲੀ ਹਨ। ਡੀਸੀ ਲੁਧਿਆਣਾ ਦੀ ਪੜਤਾਲੀਆਂ ਰਿਪੋਰਟ ਮਿਲਣ ਤੋਂ ਬਾਅਦ ਵਰਿੰਦਰ ਕੁਮਾਰ ਬੰਗੜ ਅਤੇ ਹਰਿੰਦਰਪਾਲ ਸਿੰਘ ਮਾਨ ਨੂੰ ਹਿਰਾਸਤ ਵਿੱਚ ਲੈਣ ਦੇ ਹੁਕਮ ਦਿੱਤੇ ਗਏ ਅਤੇ ਸੂਚਨਾ ਮਿਲਣ ’ਤੇ ਸੋਹਾਣਾ ਪੁਲੀਸ ਦੇ ਕਰਮਚਾਰੀ ਵੀ ਅਦਾਲਤ ਵਿੱਚ ਪਹੁੰਚ ਗਏ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਸ ਸਬੰਧੀ ਥਾਣਾ ਸੋਹਾਣਾ ਦੇ ਜਾਂਚ ਅਧਿਕਾਰੀ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੇ ਸੇਵਾਮੁਕਤ ਐਕਸੀਅਨ ਵਰਿੰਦਰ ਕੁਮਾਰ ਬੰਗੜ ਅਤੇ ਹਰਰਿੰਦਰਪਾਲ ਸਿੰਘ ਮਾਨ ਸਮੇਤ ਰਛਪਾਲ ਸਿੰਘ, ਪ੍ਰਵੀਨ ਕੁਮਾਰ ਅਤੇ ਨੰਬਰਦਾਰ ਅਨਿਲ ਕੁਮਾਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਭੇਜੇ ਦੋਵੇਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿੱਚ ਜਾਵੇਗਾ ਅਤੇ ਜ਼ਮਾਨਤ ਦੇਣ ਵਾਲੇ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…