Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ‘ਵਿਸ਼ਵ ਪੁਸਤਕ ਦਿਵਸ’ ਉਸਾਰੂ ਸਾਹਿਤ ਪੜ੍ਹਨ ਨਾਲ ਬੱਚਿਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ ਉਸਾਰੂ ਸਾਹਿਤ ਪੜ੍ਹਨ ਦੀ ਲੋੜ: ਸਰਕਾਰੀਆ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਤੇ ਰੀਡਿੰਗ ਕਾਰਨਰਾਂ ਵਿੱਚ ਸਾਹਿਤ ਦੀਆਂ ਕਿਤਾਬਾਂ ਪੜ੍ਹੀਆਂ ਤੇ ਜਾਰੀ ਕੀਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲਾਂ ਦੇ ਮੁਖੀਆਂ, ਅਧਿਆਪਕਾਂ, ਲਾਇਬ੍ਰੇਰੀਅਨਾਂ ਅਤੇ ਰੀਡਿੰਗ ਕਾਰਨਰਾਂ ਦੇ ਇੰਚਾਰਜਾਂ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੂੰ ਲਾਇਬ੍ਰੇਰੀ/ਰੀਡਿੰਗ ਕਾਰਨਰਾਂ ’ਚੋਂ ਪੜ੍ਹਨ ਲਈ ਕਿਤਾਬਾਂ ਦਿੱਤੀਆਂ ਗਈਆਂ। ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਬੱਚਿਆਂ ਨੂੰ ਪਾਠ-ਪੁਸਤਕਾਂ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਉਪਲਬਧ ਸ੩ਾਹ ਦੀਆਂ ਪੁਸਤਕਾਂ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 23 ਅਪਰੈਲ ਨੂੰ ਵਿਸ਼ਵ ਕਿਤਾਬ ਦਿਵਸ ਮਨਾਇਆ ਜਾਂਦਾ ਹੈ, ਇਸ ਲਈ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਇਸ ਵਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪਸੰਦ ਦੀਆਂ ਕਿਤਾਬਾਂ ਪੜ੍ਹਨ ਲਈ ਦਿੱਤੀਆਂ। ਕਿਤਾਬਾਂ ਪੜ੍ਹਨ ਨਾਲ ਬੱਚਿਆਂ ਦੇ ਸ਼ਬਦ ਭੰਡਾਰ ਵਿੱਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਵਿੱਚ ਸਮਝ ਪੈਦਾ ਹੁੰਦੀ ਹੈ। ਡਾ. ਸਰਕਾਰੀਆ ਨੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਕਿਤਾਬ ਦਿਵਸ ਮਨਾਉਣ ਲਈ ਅਧਿਆਪਕਾਂ ਨੇ ਸਵੇਰੇ ਤੋਂ ਹੀ ਬੱਚਿਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਵੀ ਤਸਵੀਰਾਂ ਕਿਤਾਬਾਂ ਪੜ੍ਹਦੇ-ਦੇਖਦੇ ਹੋਏ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ। ਜ਼ਿਆਦਾਤਰ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਕਿਤਾਬ ਦਿਵਸ ਮੌਕੇ ਕਿਤਾਬਾਂ ਪੜ੍ਹਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ। ਸਾਹਿਤ ਪੜ੍ਹਨ ਦੇ ਸ਼ੌਕੀਨਾਂ ਨੇ ਸਕੂਲਾਂ ਵਿੱਚ ਜਾ ਕੇ ਸਾਹਿਤ ਦੀਆਂ ਕਿਤਾਬਾਂ ਪੜ੍ਹੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ