Share on Facebook Share on Twitter Share on Google+ Share on Pinterest Share on Linkedin ਬੰਦੀ ਸਿੰਘਾਂ ਦੀ ਰਿਹਾਈ ਲਈ ਲੱਖਾਂ ਦੀ ਗਿਣਤੀ ’ਚ ਸੜਕਾਂ ’ਤੇ ਉੱਤਰੇ ਸਿੱਖ ਤੇ ਹੋਰ ਧਰਮਾਂ ਦੇ ਲੋਕ ਮੁਹਾਲੀ ਦੀਆਂ ਸੜਕਾਂ ’ਤੇ ਗੂੰਜੇ ਬੋਲੇ ਸੋ ਨਿਹਾਲ, ਪੰਥ ਕੀ ਜੀਤ ਤੇ ਰਾਜ ਕਰੇਗਾ ਖ਼ਾਲਸਾ ਦੇ ਨਾਅਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਹੱਡ ਚੀਰਵੀਂ ਠੰਢ ਦੇ ਬਾਵਜੂਦ ਸਿੱਖ ਅਤੇ ਇਨਸਾਫ਼ ਪਸੰਦ ਲੋਕ ਲੜੀਵਾਰ ਧਰਨੇ ’ਤੇ ਡਟੇ ਰਹੇ। ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਸਿੱਖ ਜਥੇਬੰਦੀਆਂ ਨੇ ਸਰਕਾਰਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਰੋਸ ਵਜੋਂ ਇਨਸਾਫ਼ ਮਾਰਚ ਕੀਤਾ। ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖਾਂ, ਨਿਹੰਗ ਜਥੇਬੰਦੀਆਂ, ਨੌਜਵਾਨਾਂ ਅਤੇ ਅੌਰਤਾਂ ਨੇ ਆਪਣੇ ਬੱਚਿਆਂ ਸਮੇਤ ਸ਼ਮੂਲੀਅਤ ਕਰਕੇ ਏਕੇ ਦਾ ਸਬੂਤ ਦਿੱਤਾ। ਇਸ ਦੌਰਾਨ ਮੁਹਾਲੀ ਬੋਲੇ ਸੋ ਨਿਹਾਲ, ਪੰਥ ਕੀ ਜੀਤ ਅਤੇ ਰਾਜ ਕਰੇਗਾ ਖ਼ਾਲਸਾ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਨਸਾਫ਼ ਪਸੰਦ ਲੋਕ ਆਪ ਮੁਹਾਰੇ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚੇ ਜਦੋਂਕਿ ਕਿਸਾਨਾਂ ਨੇ ਆਪਣੇ ਟਰੈਕਟਰਾਂ ’ਤੇ ਕੇਸਰੀ ਝੰਡੇ ਲਗਾ ਕੇ ਮਾਰਚ ਵਿੱਚ ਸ਼ਮੂਲੀਅਤ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਬਲਵਿੰਦਰ ਸਿੰਘ, ਪਾਲ ਸਿੰਘ ਫਰਾਂਸ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਸ਼ਰਨ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਗਏ ਰੋਸ ਮਾਰਚ ਵਿੱਚ ਘੋੜ ਸਵਾਰ ਨਿਹੰਗ ਸਿੰਘਾਂ ਸਮੇਤ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਨੂੰ ਇਹ ਦੱਸ ਦਿੱਤਾ ਹੈ ਕਿ ਹੁਣ ਜ਼ਿਆਦਾ ਦੇਰ ਸਿੱਖ ਕੈਦੀਆਂ ਨੂੰ ਨਜ਼ਰਬੰਦ ਕਰਕੇ ਨਹੀਂ ਰੱਖਿਆ ਜਾ ਸਕਦਾ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਸਜਾਵਾਂ ਦੇਣ ਲਈ ਹੁਣ ਝੂਠੇ ਲਾਰੇ ਲਗਾ ਕੇ ਕੰਮ ਨਹੀਂ ਚੱਲੇਗਾ। ਸਿੱਖ ਆਗੂਆਂ ਨੇ ਕਿਹਾ ਕਿ ਸੰਵਿਧਾਨ ਦੀ ਉਲੰਘਣਾ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਜ਼ਲੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਹੁਣ ਚਾਹੀਦਾ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਬੇਅਦਬੀ, ਬਹਿਬਲ ਕਲਾਂ ਗੋਲੀਕਾਂਡ ਅਤੇ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ’ਤੇ ਫ਼ੈਸਲਾ ਕਰਕੇ ਸਿੱਖਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ 3 ਫਰਵਰੀ ਤੱਕ ਪੰਜਾਬ ਦੀ ਜੇਲ੍ਹ ਵਿੱਚ ਸ਼ਿਫ਼ਟ ਕਰਨਾ ਚਾਹੀਦਾ ਹੈ। ਇਸ ਮੌਕੇ ਪਲਵਿੰਦਰ ਸਿੰਘ ਤਲਵਾੜਾ, ਸਤਵੰਤ ਸਿੰਘ ਸੱਤੀ, ਗੁਰਦੀਪ ਸਿੰਘ ਬਠਿੰਡਾ, ਗੁਰਿੰਦਰ ਸਿੰਘ ਬਾਜਵਾ, ਨਿਹੰਗ ਸਿੰਘ ਰਾਜਾ ਰਾਜ ਸਿੰਘ ਅਤੇ ਬਾਬਾ ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਮਲੋਆ, ਰਣਜੀਤ ਸਿੰਘ, ਮਨਜਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸਿੱਖ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ