ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕਰਨਾ ਹੈ ‘ਦੌੜਤਾ ਪੰਜਾਬ’ ਮਿਨੀ ਮੈਰਾਥਨ: ਏਡੀਜੀਪੀ

ਮੈਰਾਥਨ ਦੌੜ ਨਸ਼ਿਆਂ ਖ਼ਿਲਾਫ਼ ਚੁੱਕਿਆ ਗਿਆ ਸ਼ਲਾਘਾਯੋਗ ਕਦਮ: ਈਸ਼ਾ ਕਾਲੀਆ

ਸ਼ਹੀਦ ਭਗਤ ਸਿੰਘ ਦੀ ਜੀਵਨੀ ਤੋਂ ਸਿੱਖਿਆ ਲੈ ਕੇ ਮੁਲਕ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਨੌਜਵਾਨ: ਐਸਐਸਪੀ

ਨਬਜ਼-ਏ-ਪੰਜਾਬ ਬਿਊਰੋ, ਫਾਜ਼ਿਲਕਾ, 28 ਸਤੰਬਰ:
ਸੂਬਾ ਸਰਕਾਰ ਵੱਲੋਂ ਨੌਜ਼ਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਾਜ਼ਿਲਕਾ ਪੁਲਿਸ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ‘ਦੌੜਤਾ ਪੰਜਾਬ’ ਮਿਨੀ ਮੈਰਾਥਨ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ ਵੈਲਫੇਅਰ-ਕਮ-ਆਰਮਡ ਸ੍ਰੀ ਸੰਜੀਵ ਕੁਮਾਰ ਕਾਲੜਾ ਨੇ ਕਿਹਾ ਕਿ ਇਹ ਨਿਵੇਕਲਾ ਉਪਰਾਲਾ ਨੌਜਵਾਨਾਂ ਦੇ ਉਸਾਰੂ ਭਵਿੱਖ ਲਈ ਮਾਰਗਦਰਸ਼ਕ ਸਾਬਿਤ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਹਮੇਸ਼ਾ ਨਸ਼ਿਆਂ ਤੋਂ ਦੂਰ ਰਹਿਣ। ਇਸ ਮੈਰਾਥਨ ਦੌੜ ਨੂੰ ਆਈ.ਜੀ. ਬਠਿੰਡਾ ਜੋਨ ਸ੍ਰੀ ਐਮ.ਐਸ. ਛੀਨਾ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਰਜਿੰਦਰ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਮੁਕਤਸਰ ਸ੍ਰੀ ਸੁਮਿਤ ਜਾਰਗੰਲ, ਤੋਂ ਇਲਾਵਾ ਦਿੱਲੀ ਤੋਂ ਬਿਊਰੋ ਆਫ ਪੁਲਿਸ ਰਿਸਰਚ ਡਿਵੈਲਪਮੈਂਟ ਦੇ ਐਸ.ਐਸ.ਪੀ. ਰੈਂਕ ਦੇ ਪੁਲਿਸ ਅਧਿਕਾਰੀ ਸ੍ਰੀ ਡੀ.ਐਸ. ਸੰਧੂ, ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਵੱਲੋਂ ਹਰੀ ਝੰਡੀ ਦਿਖਾ ਕੇ ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਗੁਬਾਰੇ ਵੀ ਛੱਡੇ ਗਏ। ਇਸ ਦੌਰਾਨ ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਹਿੱਤ ਸਹੁੰ ਵੀ ਚੁਕਾਈ ਗਈ।ਇਸ ਮੈਰਾਥਨ ਦੌੜ ਵਿੱਚ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਤੋਂ ਇਲਾਵਾ ਸੂਬਾ ਭਰ ਤੋਂ 3000 ਲੜਕੇ ਅਤੇ 500 ਲੜਕੀਆਂ ਵੱਲੋਂ ਭਾਗ ਲਿਆ ਗਿਆ।
ਇਹ ਦੌੜ ਪੁਲਿਸ ਲਾਈਨ ਦੇ ਪਰੇਡ ਮੈਦਾਨ ਤੋਂ ਸ਼ੁਰੂ ਹੋ ਕੇ ਡੀ.ਸੀ. ਕੰਪਲੈਕਸ, ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸ਼ਾਸਤਰੀ ਚੌਂਕ, ਐਮ.ਆਰ.ਕਾਲਜ ਰੋਡ ਤੋਂ ਹੁੰਦੀ ਹੋਈ 12 ਕਿਲੋਮੀਟਰ ਦਾ ਸਫਰ ਤੈਅ ਕਰਕੇ ਆਸਫ ਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਵਿਖੇ ਸਮਾਪਤ ਹੋਈ।ਇਸ ਦੌੜ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਵਿਨੀਤ ਕੁਮਾਰ (ਅਬੋਹਰ) ਪਹਿਲੇ ਸਥਾਨ ‘ਤੇ, ਜਤਿੰਦਰ ਸਿੰਘ (ਤਰਨਤਾਰਨ) ਦੂਸਰੇ ਸਥਾਨ ‘ਤੇ ਅਤੇ ਰੋਹਿਤ (ਅਬੋਹਰ) ਤੀਸਰੇ ਸਥਾਨ ‘ਤੇ ਰਹੇ। ਲੜਕੀਆਂ ਦੇ ਵਰਗ ਵਿੱਚੋਂ ਸੀਮਾ ਦੇਵੀ ਦਸੂਹਾ (ਹੁਸ਼ਿਆਰਪੁਰ) ਪਹਿਲੇ ਸਥਾਨ ‘ਤੇ, ਪ੍ਰਭਜੋਤ ਕੌਰ ਦਸੂਹਾ (ਹੁਸ਼ਿਆਰਪੁਰ) ਦੂਸਰੇ ਸਥਾਨ ‘ਤੇ ਅਤੇ ਗੁਰਪ੍ਰੀਤ ਕੌਰ (ਜਲੰਧਰ) ਤੀਸਰੇ ਸਥਾਨ ‘ਤੇ ਰਹੀ।
ਮੈਰਾਥਨ ਦੌੜ ਸ਼ੁਰੂ ਹੋਣ ਤੋਂ ਪਹਿਲਾਂ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਗੱਤਕੇ ਦੇ ਜੋਹਰ ਵੀ ਦਿਖਾਏ ਗਏ। ਇਸ ਮੌਕੇ ਪ੍ਰਸਿੱਧ ਕਾਮੇਡੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬੱਚਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀ.ਜੇ.ਐਮ. ਸ਼੍ਰੀ ਕੇ.ਕੇ.ਬਾਂਸਲ, ਬੀ.ਐਸ.ਐਫਂ ਕਮਾਂਡੈਂਟ ਸ੍ਰੀ ਨਰੇਸ਼ ਕੁਮਾਰ ਤੇ ਸ੍ਰੀ ਕਰਨ ਗਿਲਹੋਤਰਾ ਆਦਿ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…