nabaz-e-punjab.com

ਸਾਬਕਾ ਮੰਤਰੀ ਦੇ ਕਾਰੋਬਾਰੀ ਬੇਟੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਪੰਜਾਬ ਦੇ ਸਾਬਕਾ ਮੰਤਰੀ ਡਾ. ਰਮੇਸ਼ ਦੱਤ ਸ਼ਰਮਾ ਦੇ ਸਪੁੱਤਰ ਨਰਿੰਦਰ ਸ਼ਰਮਾ (52) ਨੇ ਬੁੱਧਵਾਰ ਨੂੰ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਉਹ ਇੱਥੋਂ ਦੇ ਸੈਕਟਰ-68 ਵਿੱਚ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿੰਦਾ ਸੀ। ਇਹ ਪਰਿਵਾਰ 10 ਕੁ ਸਾਲ ਪਹਿਲਾਂ ਹੀ ਮੁਹਾਲੀ ਆ ਕੇ ਰਹਿਣ ਲੱਗਾ ਸੀ। ਮ੍ਰਿਤਕ ਰੂਪਨਗਰ ਵਿੱਚ ਕਰੈਸ਼ਰ ਦਾ ਕਾਰੋਬਾਰ ਕਰਦਾ ਸੀ।
ਸੈਂਟਰਲ ਥਾਣਾ ਫੇਜ਼-8, ਮੁਹਾਲੀ ਦੇ ਐਸਐਚਓ ਇੰਸਪੈਕਟਰ ਰਾਜੇਸ਼ ਅਰੋੜਾ ਨੇ ਮ੍ਰਿਤਕ ਦੀ ਪਤਨੀ ਜੋ ਕਿ ਇੱਕ ਅਧਿਆਪਕ ਹਨ, ਦੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਨਰਿੰਦਰ ਸ਼ਰਮਾ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਰੂਪ ਵਿੱਚ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਪੁਲੀਸ ਨੇ ਪਤਨੀ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਧਾਰਾ 174 ਅਧੀਨ ਡੀਡੀਆਰ ਦਰਜ ਕੀਤੀ ਹੈ। ਮ੍ਰਿਤਕ ਨਰਿੰਦਰ ਸ਼ਰਮਾ ਦੇ ਪਿਤਾ ਡਾ. ਰਾਮੇਸ਼ ਸ਼ਰਮਾ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਸਰਕਾਰ ਸਮੇਂ ਮੰਤਰੀ ਸਨ। ਥਾਣਾ ਮੁਖੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਵੀਰਵਾਰ ਨੂੰ ਲਾਸ਼ ਦਾ ਪੋਸਟ ਮਾਰਟਮ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…