nabaz-e-punjab.com

ਕੈਬਨਿਟ ਮੰਤਰੀ ਚਰਨਜੀਤ ਚੰਨੀ ਨੂੰ ਤੇਜ਼ ਬੁਖ਼ਾਰ ਆਉਣ ਕਾਰਨ ਘਰੇਲੂ ਇਕਾਂਤਵਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਚਾਨਕ ਤੇਜ਼ ਬੁਖਾਰ ਆਉਣ ਕਾਰਨ ਮੰਤਰੀ ਨੇ ਖ਼ੁਦ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਵੱਲੋਂ ਹਲਕਾ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਅਤੇ ਨੇੜਲੇ ਪਿੰਡ ਕਸਬਾ ਬੇਲਾ, ਪਿਰੋਜਪੁਰ ਅਤੇ ਪਿੰਡ ਬਜ਼ੀਦਪੁਰ ਸਮੇਤ ਹੋਰ ਪਿੰਡਾਂ ਵਿੱਚ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਲੇਕਿਨ ਦੋ ਕੁ ਦਿਨ ਪਹਿਲਾਂ ਉਨ੍ਹਾਂ ਨੂੰ ਤੇਜ਼ ਬੁਖਾਰ ਹੋ ਗਿਆ। ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਰੇ ਦੌਰੇ ਅਤੇ ਪ੍ਰੋਗਰਾਮ ਰੱਦ ਕਰਕੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਉਧਰ, ਸਰਪੰਚ ਸੰਜੀਵ ਕੁਮਾਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ, ਨੌਜਵਾਨ ਆਗੂ ਅਮਰੀਕ ਸਿੰਘ ਹੈਪੀ, ਜੱਸੀ ਬੱਲੋਮਾਜਰਾ ਅਤੇ ਹੋਰਨਾਂ ਆਗੂਆਂ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲਦੀ ਸਿਹਤਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …