Share on Facebook Share on Twitter Share on Google+ Share on Pinterest Share on Linkedin ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਨੇ ਕੋਵਿਡ ਮਰੀਜ਼ਾਂ ਦੀ ਸਥਿਤੀ ਵੇਖਣ ਲਈ ਕੀਤੀ ਵੀਡੀਓ ਕਾਨਫਰੰਸ ਵੈਂਟੀਲੇਟਰਾਂ ਅਤੇ ਟੈਸਟਿੰਗ ਦੀ ਸਮਰੱਥਾ ਵਧਾਉਣ ‘ਤੇ ਦਿੱਤਾ ਜ਼ੋਰ ਅੰਡਰਗ੍ਰੈਜੂਏਟ ਮੈਡੀਕਲ ਅਤੇ ਡੈਂਟਲ ਵਿਦਿਆਰਥੀਆਂ ਦੇ ਵਜ਼ੀਫ਼ੇ ਵਧਾ ਕੇ ਲਗਭਗ ਡੇਢ ਗੁਣਾ ਕੀਤੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 22 ਅਪ੍ਰੈਲ: ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ, ਸ੍ਰੀ ਓ ਪੀ ਸੋਨੀ ਨੇ ਬੁੱਧਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਫ਼ਰੀਦਕੋਟ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਖੇ ਪ੍ਰਮੁੱਖ ਸਕੱਤਰ ਐਮਈਆਰ, ਡਾਇਰੈਕਟਰ ਐਮਈਆਰ, ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਤੇ ਮੈਡੀਕਲ ਸੁਪਰਡੈਂਟ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੇ ਸਾਰੇ ਮਰੀਜ਼ਾਂ ਦੀ ਸਥਿਤੀ ਦੀ ਜਾਂਚ ਕੀਤੀ। ਉਹਨਾਂ ਨੇ ਸਾਰੇ ਦਾਖਲ ਮਰੀਜ਼ਾਂ ਦੀ ਮੌਜੂਦਾ ਸਥਿਤੀ ਬਾਰੇ ਵੇਰਵੇ ਮੰਗੇ। ਉਹਨਾਂ ਨੇ ਤਿੰਨ ਵੀ.ਆਰ.ਡੀ.ਐੱਲ. ਲੈਬਾਂ ਦੇ ਕੰਮ ਅਤੇ ਨਵੀਨੀਕਰਣ ਦੀ ਵਿਸਥਾਰ ਨਾਲ ਜਾਂਚ ਕੀਤੀ। ਉਨ•ਾਂ ਜ਼ੋਰ ਦਿੰਦਿਆਂ ਕਿਹਾ ਕਿ ਵੈਂਟੀਲੇਟਰਾਂ ਅਤੇ ਟੈਸਟਿੰਗ ਦੀ ਸਮਰੱਥਾ ਵਧਾਉਣਾ ਕੋਵਿਡ ਵਿਰੁੱਧ ਸਾਡੀ ਲੜਾਈ ਦੀ ਕੁੰਜੀ ਹੈ। ਇਨ•ਾਂ ਸਾਰੀਆਂ ਸਹੂਲਤਾਂ ਨਾਲ ਸਬੰਧਤ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਇਹ ਫੈਸਲਾ ਲਿਆ ਗਿਆ ਕਿ ਅਤਿਰਿਕਤ ਸਟਾਫ਼ ਦੀਆਂ ਜ਼ਰੂਰਤਾਂ ਅਤੇ ਬਕਾਇਆ ਭਰਤੀਆਂ ਨੂੰ ਤੇਜ਼ੀ ਨਾਲ ਵੇਖਿਆ ਜਾ ਰਿਹਾ ਹੈ। ਅੰਤਿਮ ਸਾਲ ਦੇ ਐਮ.ਡੀ./ਐਮ.ਐਸ. ਵਿਦਿਆਰਥੀਆਂ ਦੇ ਕੁੱਲ 400 ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਵਾਧਾ ਦੇਣ ਨਾਲ ਸਬੰਧਤ ਮੁੱਖ ਫੈਸਲੇ ਵੀ ਲਏ ਗਏ। ਇਕ ਹੋਰ ਮਹੱਤਵਪੂਰਨ ਫੈਸਲੇ ਵਿਚ, ਅੰਡਰਗ੍ਰੈਜੂਏਟ ਮੈਡੀਕਲ ਅਤੇ ਡੈਂਟਲ ਵਿਦਿਆਰਥੀਆਂ ਦੀ ਲੰਬੇ ਸਮੇਂ ਦੀ ਮੰਗ ਅਨੁਸਾਰ ਵਜ਼ੀਫ਼ਾ ਵਧਾ ਕੇ ਲਗਭਗ ਡੇਢ ਗੁਣਾ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ