Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ: ਪੰਜਾਬ ਸਿਖਿਆ ਵਿਭਾਗ ਮਨਿਸਟਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਜਿਲਾ ਮੁਹਾਲੀ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਇਕ ਮੰਗ ਪੱਤਰ ਏਡੀਸੀ ਚਰਨਦੇਵ ਸਿੰਘ ਮਾਨ ਨੂੰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਿੱਖਿਆ ਮੁਲਾਜ਼ਮਾਂ ਦਾ ਮੰਗ ਪੱਤਰ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਜਾਵੇਗਾ। ਰੋਸ ਰੈਲੀ ਵਿਚ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਸਮੂਹ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇ ਉਹਨਾਂ ਦੀਆਂ ਮੰਗਾਂ ਸਬੰਧੀ ਸਰਕਾਰ ਨੇ ਮੀਟਿੰਗ ਲਈ ਸਮਾਂ ਨਾ ਦਿੱਤਾ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ, ਮੁਲਾਜਮ ਆਗੂ ਤਰੁਨ ਚੱਡਾ, ਕਿਰਨ ਪ੍ਰਾਸਰ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਅਨਿਲ ਕੁਮਾਰ, ਵਿਸਨੂੰ, ਗਗਨਦੀਪ ਕੌਰ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਹਰਮਿਤ ਕੌਰ ਬੈਂਸ, ਜਸਵਿੰਦਰ ਕੌਰ, ਗੁਰਮੀਤ ਸਿੰਘ, ਸੁਨੀਤਾ, ਗੁਰਵਿੰਦਰ ਸਿੰਘ, ਓਂਕਾਰ, ਗਰੀਸ਼, ਰਾਜੇਸ ਕੁਮਾਰ, ਭਵਨਦੀਪ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ