ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਪੰਥਕ ਢਾਡੀ ਜਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਛੇਵੇਂ ਪਾਤਿਸ਼ਾਹ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਭਾਈ ਭਾਈ ਰਾਜਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸਮੁੱਚੀ ਮਾਨਵਤਾ ਨੂੰ ਇਨਸਾਫ਼ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਲਖਵਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਬੀਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…