Share on Facebook Share on Twitter Share on Google+ Share on Pinterest Share on Linkedin ਹੁਣ ਹੋਰ ਝੂਠੇ ਐਲਾਨਾਂ ਨਾਲ ਲੋਕਾਂ ਨੂੰ ਗੁਮਰਾਹ ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰਨ ਕੈਪਟਨ: ਭਗਵੰਤ ਮਾਨ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਐਲਾਨ ਕਰੇ ਚੋਣ ਕਮਿਸ਼ਨ: ਆਪ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਮਾਰਚ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਮੌਕੇ ਮੁੱਖ ਮੰਤਰੀ ਜਿੱਥੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉੱਥੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ। ‘ਆਪ‘ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਝੂਠਾ ਐਲਾਨ ਕੀਤਾ ਹੈ ਕਿ ਹੋਰ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣਗੇ ਲੋਕਪਾਲ ਬਿੱਲ, ਹਿਤਾਂ ਦਾ ਟਕਰਾਅ ਬਿੱਲ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਬਿੱਲ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਲਿਆਉਣ ਵਰਗੇ ਲੋਕ ਲੁਭਾਊ ਐਲਾਨ ਕੀਤੇ ਹਨ। ਜੋ ਸਿੱਧੇ ਰੂਪ ‘ਚ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਅੱਜ ਤੱਕ ਦੀ ਸਭ ਤੋਂ ਨਖਿੱਧ ਸਰਕਾਰ ਕਰਾਰ ਦਿੰਦੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੁਖੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਹਿਸ ਦੀ ਚੁਨੌਤੀ ਦਿੱਤੀ। ਮਾਨ ਨੇ ਕਿਹਾ ਕਿ ਕੈਪਟਨ ਅਤੇ ਮਨਪ੍ਰੀਤ ਬਾਦਲ ਲੋਕਾਂ ਦੀ ਹਾਜ਼ਰੀ ਵਿੱਚ ਮੇਰੇ (ਭਗਵੰਤ ਮਾਨ) ਨਾਲ ਬਹਿਸ ਕਰਨ ਅਤੇ ਕਾਂਗਰਸੀ ਚੋਣ ਮਨੋਰਥ ਪੱਤਰ ਵਿੱਚ ਲਿਖੇ ਕਿਸੇ ਇੱਕ ਵੀ ਵਾਅਦੇ ਬਾਰੇ ਦੱਸਣ, ਜੋ ਉਨ੍ਹਾਂ ਸੰਪੂਰਨ ਰੂਪ ਵਿੱਚ ਨਿਭਾਇਆ ਹੋਵੇ। ਮਾਨ ਨੇ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਬਾਰੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਢੀਠਤਾਈ ਨਾਲ ਝੂਠ ਬੋਲ ਰਹੇ ਹਨ, ਜੋ ਇੱਕ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ। ਭਗਵੰਤ ਮਾਨ ਨੇ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਜਾਂਦੇ ਵਾਅਦੇ ਗੁਮਰਾਹਕੁਨ ਅਤੇ ਝੂਠ ਦਾ ਪੁਲੰਦਾ ਸਾਬਤ ਹੁੰਦੇ ਹਨ। ਇਸ ਗੁਮਰਾਹਕੁਨ ਪ੍ਰਚਾਰ ਨੂੰ ਬੰਦ ਕਰਨ ਲਈ ਚੋਣ ਕਮਿਸ਼ਨ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਵੇ ਤਾਂ ਕਿ ਸੱਤਾ ਵਿੱਚ ਆਉਣ ਉਪਰੰਤ ਸਬੰਧਿਤ ਪਾਰਟੀ ਆਪਣੇ ਮੈਨੀਫੈਸਟੋ ਨੂੰ ਹਰ ਹੀਲੇ ਲਾਗੂ ਕਰਨ ਲਈ ਪਾਬੰਦ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਿਤ ਸਿਆਸੀ ਪਾਰਟੀ ਦੀ ਮਾਨਤਾ ਖ਼ਤਮ ਹੋਵੇ ਅਤੇ ਅਜਿਹੇ ਆਗੂਆਂ ਉੱਤੇ ਭਵਿੱਖ ‘ਚ ਚੋਣ ਲੜਨ ਦੇ ਕਾਨੂੰਨੀ ਰੂਪ ਵਿੱਚ ਪਾਬੰਦੀ ਲੱਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ