nabaz-e-punjab.com

ਮਿਸ ਪੰਜਾਬਣ ਵਿਵਾਦ: ਪੀਟੀਸੀ ਚੈਨਲ ਦੇ ਐਮਡੀ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ

ਮੁਲਜ਼ਮ ਨੈਨਸੀ ਘੁੰਮਣ ਦੇ ਪਤੀ ਭੁਪਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਕੀਤੀ ਖਾਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਪੀਟੀਸੀ ਟੀਵੀ ਚੈਨਲ ਵੱਲੋਂ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਅਤੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਉਸ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਬੀਤੇ ਦਿਨੀਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਗਿਆ ਹੈ।
ਇੰਜ ਹੀ ਇਸ ਮਾਮਲੇ ਵਿੱਚ ਨਾਮਜ਼ਦ ਕਥਿਤ ਮੁੱਖ ਮੁਲਜ਼ਮ ਨੈਨਸੀ ਘੁੰਮਣ ਦੇ ਪਤੀ ਭੁਪਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਜਦੋਂਕਿ ਨੈਨਸੀ ਘੁੰਮਣ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਉਂਜ ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਅਤੇ ਉਸ ਦੇ ਪਤੀ ਭੁਪਿੰਦਰ ਸਿੰਘ ਸਮੇਤ ਮਿਸ ਪੰਜਾਬਣ ਮੁਕਾਬਲਾ 2022-23 ਦੀ ਅਸਿਸਟੈਂਟ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਭਗੌੜਾ ਮੁਲਜ਼ਮ ਕਰਾਰ ਦੇਣ ਲਈ ਮੁਹਾਲੀ ਪੁਲੀਸ ਵੱਲੋਂ ਅਦਾਲਤ ਵਿੱਚ ਦਾਇਰ ਵੱਖੋ-ਵੱਖ ਅਰਜ਼ੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ। ਟੀਵੀ ਚੈਨਲ ਦੇ ਐਮਡੀ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਮਿਲੀ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਨ ਤੋਂ ਬਾਅਦ ਫਰਾਰ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਸ ਪੰਜਾਬਣ ਮੁਕਾਬਲੇ ਵਿੱਚ ਭਾਗ ਲੈਣ ਵਾਲੀ ਮੁਟਿਆਰ ਦੇ ਪਿਤਾ ਨੇ ਉਸ ਦੀ ਧੀ ਉੱਤੇ ਕਥਿਤ ਗੈਰ ਕਾਨੂੰਨੀ ਕੰਮ ਕਰਨ ਲਈ ਦਬਾਅ ਪਾਉਣ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦੀ ਲੜਕੀ ਦੀ ਰਿਹਾਈ ਲਈ 50 ਲੱਖ ਰੁਪਏ ਮੰਗਣ ਦਾ ਕਥਿਤ ਦੋਸ਼ ਲਾਇਆ ਸੀ। ਇਸ ਸਬੰਧੀ ਬੀਤੀ 17 ਮਾਰਚ ਨੂੰ ਧਾਰਾ 341,342,343,354,354-1,354-2.354-3,328,420, 120-ਬੀ ਤਹਿਤ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…