nabaz-e-punjab.com

ਮਿਸ਼ਨ-2019: ਲੋਕ ਸਭਾ ਚੋਣਾਂ ਲਈ ਅਕਾਲੀ ਵਰਕਰ ਹੁਣੇ ਤੋਂ ਕਮਰ ਕੱਸੇ ਕਰ ਲੈਣ: ਗਾਬੜੀਆ

ਜ਼ਿਲ੍ਹਾ ਅਕਾਲੀ ਦਲ ਬੀਸੀ ਸੈਲ ਸ਼ਹਿਰੀ ਤੇ ਦਿਹਾਤੀ ਵੱਲੋਂ ਹੀਰਾ ਸਿੰਘ ਗਾਬੜੀਆ ਦਾ ਸਨਮਾਨ
ਕਾਂਗਰਸ ਸਰਕਾਰ ’ਤੇ ਅਕਾਲੀ ਦਲ ਵੱਲੋਂ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੀਆਂ ਸਹੂਲਤਾਂ ਤੇ ਸਕੀਮਾਂ ਵਾਪਸ ਲੈਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਬੀ.ਸੀ ਸੈਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਵਿੱਚ ਅਕਾਲੀ ਦਲ ਬੀ.ਸੀ. ਸੈਲ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੂੰ ਜਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਸੋਹਲ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਗਾਬੜੀਆ ਇਥੇ ਚੰਡੀਗੜ੍ਹ ਵਿਖੇ ਅਕਾਲੀ ਦਲ ਬੀ.ਸੀ. ਸੈਲ ਦੀ ਸੂਬਾ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਆਏ ਹੋਏ ਸਨ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀ.ਸੀ. ਸੈਲ ਦੀ ਮੀਟਿੰਗ ਰੱਖੀ ਗਈ ਸੀ ਅਤੇ ਰਾਹ ਵਿੱਚ ਮੁਹਾਲੀ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਅਕਾਲੀ ਦਲ ਬੀ.ਸੀ. ਸੈਲ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਵਾਸਤੇ ਅਕਾਲੀ ਦਲ ਤੋਂ ਬਿਨਾਂ ਕਿਸੇ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਤਾਂ ਸਗੋਂ ਅਕਾਲੀ ਦਲ ਵਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਦਿਤੀਆਂ ਸਹੂਲਤਾਂ ਅਤੇ ਸਕੀਮਾਂ ਵੀ ਬੰਦ ਕਰ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਅਤੇ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਉਨ੍ਹਾਂ ਨੇ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਨੂ ਨੂੰਇਕੱਠੇ0 ਕੇ ਲੋਕਸਭਾ ਚੋਣਾਂ ਲਈ ਕਮਰ ਕੱਸੇ ਕਰਨ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਗੁਰਮੁਖ ਸਿੰਘ ਸੋਹਲ ਅਤੇ ਦਿਹਾਤੀ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਆਪਣੀ ਟੀਮ ਸਮੇਤ ਗਾਬੜੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਸੋਹਲ ਨੇ ਕਿਹਾ ਕਿ ਗਾਬੜੀਆ ਦੀ ਅਗਵਾਈ ਹੇਠ ਬੀ.ਸੀ. ਸੈਲ ਬਹੁਤ ਮਜ਼ਬੂਤ ਹੋਇਆ ਹੈ ਅਤੇ ਆਉਂਦੇ ਦਿਨਾਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਪੱਛੜੀਆਂ ਸ਼੍ਰੇਣੀਆਂ ਨੂੰ ਪਾਰਟੀ ਨਾਲ ਜੋੜ ਕੇ ਲੋਕ ਸਭਾ ਚੋਣਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਮੱਖਣ ਸਿੰਘ, ਗੁਰਚਰਨ ਸਿੰਘ ਕੇਪੀ, ਭੁਪਿੰਦਰ ਸਿਘ, ਜਸਵੀਰ ਸਿੰਘ ਠੇਕੇਦਾਰ, ਪਰਮਿੰਦਰ ਸਿੰਘ ਬੰਟੀ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਧੰਜਲ ਅਤੇ ਹੋਰ ਵੱਡੀ ਗਿਣਤੀ ਵਿੱਚ ਬੀ.ਸੀ. ਸੈਲ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …