Share on Facebook Share on Twitter Share on Google+ Share on Pinterest Share on Linkedin ਮਿਸ਼ਨ-2017: ਆਪਣਾ ਪੰਜਾਬ ਪਾਰਟੀ 117 ਸੀਟਾਂ ’ਤੇ ਚੋਣ ਲੜੇਗੀ: ਛੋਟੇਪੁਰ ਭਾਜਪਾ ਨੂੰ ਕਰਾਰਾ ਝਟਕਾ: ਕਿਸਾਨ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਛੋਟੇਪੁਰ ਦੀ ਪਾਰਟੀ ਵਿੱਚ ਸ਼ਾਮਲ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਪੰਜਾਬ ਵਿੱਚ ਭਾਜਪਾ ਨੂੰ ਐਤਵਾਰ ਨੂੰ ਉਸ ਸਮੇਂ ਕਰਾਰਾ ਲੱਗਿਆ ਜਦੋਂ ਜ਼ਿਲ੍ਹਾ ਸੰਗਰੂਰ ਤੋਂ ਭਾਜਪਾ ਦੇ ਕਿਸਾਨ ਮੋਰਚੇ ਦੇ ਪ੍ਰਧਾਨ ਰਣਧੀਰ ਸਿੰਘ ਕਲੇਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਨੂੰ ਛੱਡ ਕੇ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ‘ਆਪਣਾ ਪੰਜਾਬ ਪਾਰਟੀ’ ਵਿੱਚ ਸ਼ਾਮਲ ਹੋ ਗਏ। ਸ੍ਰੀ ਕਲੇਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾਵਾਂ ਨੇ ਪਾਰਟੀ ਨੂੰ ਅਕਾਲੀਆਂ ਦੇ ਕੋਲ ਗਿਰਵੀ ਰੱਖ ਦਿੱਤਾ ਹੈ। ਜਿਸ ਕਾਰਨ ਭਾਜਪਾ ਦਾ ਪੰਜਾਬ ਵਿੱਚ ਵਜੂਦ ਖਤਮ ਹੋਣ ਕੰਢੇ ਪਹੁੰਚ ਗਿਆ ਹੈ, ਪ੍ਰੰਤੂ ਕੋਈ ਵੀ ਆਗੂ ਬਾਦਲਾਂ ਵਿਰੁੱਧ ਮੂੰਹ ਖੋਲਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਨੂੰ ਇੰਝ ਜਾਪਦਾ ਹੈ ਕਿ ਜਿਵੇਂ ਸਾਰੇ ਆਗੂਆਂ ਨੇ ਬਾਦਲਾਂ ਦੇ ਅੱਗੇ ਗੋਡੇ ਟੇਕ ਦਿੱਤੇ ਹਨ ਇਸ ਮੌਕੇ ਸ੍ਰੀ ਛੋਟੇਪੁਰ ਨੇ ਕਲੇਰ ਨੂੰ ਪਾਰਟੀ ਦਾ ਬੈਜ ਲਗਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਅਨੇਕਾਂ ਮੀਟਿੰਗਾਂ ਕਰਕੇ ਇਸ ਲਈ ਖੇਤਰੀ ਪਾਰਟੀ ਬਣਾਈ ਹੈ ਤਾਂ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਜੁੜੀ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ, ਆਪ, ਭਾਜਪਾ ਵਰਗੀਆਂ ਸਾਰੀਆਂ ਪਾਰਟੀਆਂ ਦੇ ਨੇਤਾ ਦਿੱਲੀ ਵਿੱਚ ਬੈਠੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਨਾਲ ਕੋਈ ਸਾਰੋਕਾਰ ਨਹੀਂ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਦੇਸ਼ ਦੇ ਸਾਰੇ ਹਿੱਸਿਆਂ ਵਿਚ ਬੰਗਾਲ, ਬਿਹਾਰ, ਆਂਧਰਾ ਪ੍ਰਦੇਸ਼, ਉੜੀਸਾ, ਤਾਮਿਲਨਾਡੂ ਆਦਿ ਵਿਚ ਖੇਤਰੀ ਪਾਰਟੀਆਂ ਹੀ ਉਭਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਅੱਗੇ ਬੜੀਆਂ ਚਣੌਤੀਆਂ। ਸਭ ਤੋਂ ਵੱਡੀ ਚਣੌਤੀ ਤਾਂ ਧਨਾਡੀਆਂ ਦੇ ਨਾਲ ਉਨ੍ਹਾਂ ਦਾ ਮੁਕਾਬਲਾ ਹੈ, ਪ੍ਰੰਤੂ ਉਹ ਕਿਸੇ ਦੇ ਅੱਗੇ ਗੋਡੇ ਨਹੀਂ ਟੇਕਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਆਜ਼ਾਦੀ ਦੇ ਲਈ ਲੜਨਗੇ। ਪੰਜਾਬ ਦੇ ਕਿਸਾਨ ਨੂੰ ਬਚਾਉਣਾ ਹੈ, ਉਦਯੋਗ ਨੂੰ ਵਾਪਸ ਲਿਆਉਣਾ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਬਾਦਲ ਐਂਡ ਕੰਪਨੀ ਬਣਾ ਦਿੱਤਾ ਹੈ ਅਤੇ ਇਹ ਪਾਰਟੀ ਕੇਵਲ ਬਾਦਲ ਦੇ ਪਰਿਵਾਰ ਜਾਂ ਉਸ ਦੇ ਰਿਸ਼ਤੇਦਾਰਾਂ ਦੀ ਰੱਖਿਆ ਵਿੱਚ ਹੀ ਲੱਗੀ ਹੋਈ ਹੈ। ਸ੍ਰੀ ਛੋਟੇਪੁਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਦਲ-ਬਦਲੀ ਦੇ ਚੈਂਪੀਅਨ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਅਕਾਲੀ ਵਿੱਚ ਸ਼ਾਮਲ ਹੋਣ ਵਾਲੇ ਇਕ ਵਿਅਕਤੀ ਨੂੰ ਉਸੇ ਦਿਨ ਟਿਕਟ ਵੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਜੰਗਲ ਰਾਜ ਸਥਾਪਤ ਹੋ ਚੁੱਕਿਆ ਹੈ। ਜੇਲ੍ਹਾਂ ’ਚੋਂ ਗੈਂਗਸਟਰ ਭੱਜ ਰਹੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਪਰੰਤੂ ਅੱਜ ਤੱਕ ਇਕ ਵੀ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਸੱਤਾ ਵਿਚ ਆਏ ਤਾਂ ਇਕ ਮਹੀਨੇ ਦੇ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਦੇ ਦੋਸ਼ੀਆਂ ਨੂੰ ਭੜਕੇ ਜੇਲ੍ਹ ਵਿਚ ਭੇਜਣਗੇ। ਉਨ੍ਹਾਂ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬਾਦਲ ਦੇ ਕੋਲ ਹੁਣ ਕੋਈ ਮੱਦਦ ਨਹੀਂ ਬਚੀ ਸੀ ਕਿਸਾਨ ਰੇਲ ਦੀ ਪੱਟੜੀ ਤੇ ਬੈਠੇ ਸਨ ਅਤੇ ਹਰ ਵਰਗ ਰੈਲੀਆਂ ਕਰ ਰਿਹਾ ਸੀ। ਇਸ ਲਈ ਲੋਕਾਂ ਦਾ ਧਿਆਨ ਭਟਕਾਉਂਣ ਲਈ ਇਸ ਤਰ੍ਹਾਂ ਦੇ ਕਾਂਡ ਕਰਵਾਏ ਗਏ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੈਸੇ ਲੈਕੇ ਟਿਕਟ ਵੇਚਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੀ 200 ਤੋਂ 300 ਕਰੋੜ ਰੁਪਏ ਲੈ ਕੇ ਟਿਕਟਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਾਦਲ ਅਤੇ ਕੇਜਰੀਵਾਲ ਫੈ੍ਰਂਡਲੀ ਮੈਚ ਖੇਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਆਧਾਰ ਇਹ ਹੈ ਕਿ ਕੇਜਰੀਵਾਲ ਦੇ ਸਾਰੇ ਹੋਰਡਿੰਗ ਅਤੇ ਬੈਨਰ ਸਰਕਾਰੀ ਸਰਕਾਰੀ ਥਾਵਾਂ ਤੇ ਲਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ 5-6 ਆਪ ਉਮੀਦਵਾਰ ਹਨ ਜਿਨ੍ਹਾਂ ਨੂੰ ਬਾਦਲ ਨੇ ਫੰਡਿਗ ਕੀਤੀ ਹੈ, ਪਰੰਤੂ ਉਹ ਟਿਕਟ ਆਪ ਦਾ ਲੈ ਕੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਛੇਤੀ ਹੀ ਚੋਣ ਮੈਨੀਫੈਸਟੋ ਜਾਰੀ ਕਰੇਗੀ ਪ੍ਰੰਤੂ ਉਨ੍ਹਾਂ ਦਾ ਚੋਣ ਮੈਨੀਫੈਸਟੋ ਝੂਠ ਦਾ ਪਲੰਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਕ ਪਾਰਟੀ ਉਨ੍ਹਾਂ ਦੇ ਨਾਲ ਮਿਲ ਕੇ ਚੋਣ ਲੜਨਾ ਚਾਹੇ ਤਾਂ ਉਸ ਦਾ ਸਵਾਗਤ ਹੈ, ਪਰੰਤੂ ਉਹ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਚੋਣ ਨਹੀਂ ਲੜਨਗੇ। ਵੈਸੇ ਉਨ੍ਹਾਂ ਦੀ ਪਾਰਟੀ ਸਾਰੀਆਂ 117 ਸੀਟਾਂ ’ਤੇ ਚੋਣ ਲੜਣ ਦੇ ਲਈ ਤਿਆਰ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਪਾਲ ਭਗਤਾ, ਪੰਜਾਬ ਦੇ ਸਕੱਤਰ ਬਲਦੇਵ ਸਿੰਘ ਮਾਨ, ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਦੀ ਪ੍ਰਧਾਨ ਪਰਮਿੰਦਰ ਕੌਰ, ਲੀਗਲ ਸੈੱਲ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਸਿੱਧੂ, ਜ਼ਿਲਾ ਮੁਹਾਲੀ ਦੇ ਪ੍ਰਧਾਨ ਅਮਰਜੀਤ ਸਿੰਘ ਵਾਲੀਆ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਬਲਵੰਤ ਸਿੰਘ ਜੋਗਾ ਅਤੇ ਹੋਰ ਕਈ ਨੇਤਾ ਅਤੇ ਪਾਰਟੀ ਦੇ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ