Nabaz-e-punjab.com

ਮਿਸ਼ਨ-2017: ਕੈਪਟਨ ਅਮਰਿੰਦਰ ਵੱਲੋਂ ਲੰਚ ਦੇ ਬਹਾਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਪਟਨਾ, 3 ਜਨਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੰਚ ਦੇ ਬਹਾਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗ਼ੈਰ ਰਸਮੀ ਮੁਲਾਕਾਤ ਕੀਤੀ ਅਤੇ ਬਿਹਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ’ਤੇ ਸਮਾਗਮ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਕੈਪਟਨ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਕ ਮੌਕੇ ’ਤੇ ਹਿੱਸਾ ਲੈਣ ਲਈ ਪਟਨਾ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਸ੍ਰੀ ਪਟਨਾ ਸਾਹਿਬ ਵਿੱਚ ਪਵਿੱਤਰ ਤਖ਼ਤ ਸ੍ਰੀ ਹਰਮੰਦਰ ਸਾਹਿਬ ਵਿੱਚ ਅਰਦਾਸ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਵੀ ਹਾਜ਼ਰ ਸਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਹੱਕ ਚੋਣ ਪ੍ਰਚਾਰ ਕਰਨ ਦਾ ਰਸਮੀ ਸੱਦਾ ਦੇਣ ਦਾ ਮੌਕਾ ਮਿਲ ਗਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਚ ’ਤੇ ਅਸੀਂ ਸਿਰਫ ਗੈਰ ਰਸਮੀ ਗੱਲਬਾਤ ਕੀਤੀ। ਮੀਟਿੰਗ ਨੂੰ ਲੈ ਕੇ ਕੋਈ ਸਿਆਸੀ ਏਜੰਡਾ ਨਹੀਂ ਸੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੇ ਸਿਰਫ਼ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਲੰਚ ਲਈ ਸੱਦਿਆ ਸੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੋਨਾਂ ਆਗੂਆਂ ’ਚ ਬਹੁਤ ਸਾਰੇ ਵਿਸ਼ਿਆਂ ਉਪਰ ਗੈਰ ਰਸਮੀ ਗੱਲਬਾਤ ਹੋਈ, ਉਨ੍ਹਾਂ ਨੇ ਦੋਨਾਂ ਸੂਬਿਆਂ ਦੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨੀਤੀਸ਼ ਕੁਮਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ ’ਤੇ ਅਦਭੁਤ ਪ੍ਰਬੰਧ ਕੀਤੇ ਗਏ ਹਨ ਅਤੇ ਅਜਿਹੇ ਪੰਜਾਬ ’ਚ ਵੀ ਨਹੀਂ ਦਿੱਖਦੇ।
ਨੀਤੀਸ਼ ਨੇ ਕਿਹਾ ਕਿ ਸ੍ਰੀ ਪਟਨਾ ਸਾਹਿਬ ਸਿੱਖ ਸਮੁਦਾਅ ਲਈ ਮੱਕੇ ਦੀ ਤਰ੍ਹਾਂ ਹੈ ਅਤੇ ਹਰ ਸਾਲ ਇਥੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਇਸਨੂੰ ਵਿਕਸਿਤ ਕਰਨਾ ਅਤੇ ਪ੍ਰਬੰਧਾਂ ਨੂੰ ਬਣਾਏ ਰੱਖਣਾ ਮਹੱਤਵਪੂਰਨ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਬਿਹਾਰ ’ਚ ਕਾਂਗਰਸ ਤੇ ਨੀਤੀਸ਼ ਦੀ ਜਨਤਾ ਦਲ ਯੂਨਾਈਟਿਡ ਦਾ ਗਠਜੋੜ ਚੰਗਾ ਕੰਮ ਕਰ ਰਿਹਾ ਹੈ ਅਤੇ ਦੋਨਾਂ ਪਾਰਟੀਆਂ ਨੂੰ ਇਕ ਦੂਜੇ ਤੋਂ ਬਹੁਤ ਕੁਝ ਸਿੱਖਣ ਨੂੰ ਮਿੱਲਿਆ ਹੈ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨਿੀਤਸ਼ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਿਹਾ ਹੈ ਅਤੇ ਉਮੀਦ ਕਰਦੇ ਹਨ ਕਿ ਇਸ ’ਤੇ ਉਨ੍ਹਾਂ ਦਾ ਸਮਰਥਨ ਮਿੱਲੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…