ਮਿਸ਼ਨ-2017: ਟਿਕਟਾਂ ਦੀ ਵੰਡ ਵਿੱਚ ਅਨੁਚਿਤ ਦੇਰੀ ਨਹੀਂ ਹੋਵੇਗੀ, ਪ੍ਰਚਾਰ ’ਤੇ ਨਹੀਂ ਪਵੇਗਾ ਪ੍ਰਭਾਵ: ਕੈਪਟਨ ਅਮਰਿੰਦਰ

ਅਮਨਦੀਪ ਸਿੰਘ ਸੋਢੀ
ਨਵੀਂ ਦਿੱਲੀ, 11 ਦਸੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਵਿੱਚ ਅਨੁਚਿਤ ਦੇਰੀ ਬਾਰੇ ਐਤਵਾਰ ਨੂੰ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਇੱਕ ਵੱਡੀ ਪਾਰਟੀ ਹੈ। ਜਿਸ ਨੂੰ ਟਿਕਟਾਂ ਦੀ ਸਹੀ ਤਰੀਕੇ ਨਾਲ ਵੰਡ ਕਰਨ ਵਾਸਤੇ ਬੜੀ ਬਰੀਕੀ ਨਾਲ ਚੋਣ ਪ੍ਰੀਕਿਰਿਆ ’ਚੋਂ ਹੋ ਕੇ ਨਿਕਲਣਾ ਪੈਂਦਾ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਟਿਕਟਾਂ ਦੀ ਵੰਡ ’ਚ ਦੇਰੀ ਕਾਂਗਰਸ ਉਮੀਦਵਾਰਾਂ ਦੇ ਪ੍ਰਚਾਰ ਉਪਰ ਕਿਸੇ ਤਰ੍ਹਾਂ ਦਾ ਪ੍ਰਭਾਵ ਨਹੀਂ ਪਾਵੇਗੀ, ਜਿਨ੍ਹਾਂ ਨੂੰ ਚੋਣ ਪ੍ਰੀਕਿਰਿਆ ’ਚ ਸਹੀ ਤਰੀਕੇ ਨਾਲ ਹਿੱਸਾ ਲੈਣ ਲਈ ਪੂਰਾ ਵਕਤ ਮਿਲੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੜੀਵਾਰ ਇਕ ਮੈਂਬਰ ਤੇ ਇਕ ਪਰਿਵਾਰ ਦੀਆਂ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਲਟ ਕਾਂਗਰਸ ਦਾ ਇਕ ਸੰਗਠਨਾਤਮਕ ਢਾਂਚਾ ਹੈ, ਜਿਹੜਾ ਸਿਧਾਂਤਾਂ ਅਤੇ ਪ੍ਰੀਕਿਰਿਆਵਾਂ ਦੇ ਅਧਾਰ ’ਤੇ ਕੰਮ ਕਰਦਾ ਹੈ। ਜਦੋਂ ਕਿ ਸੀਨੀਅਰ ਪਾਰਟੀ ਆਗੂ ਮਨੀਸ਼ ਤਿਵਾੜੀ ਨੂੰ ਟਿਕਟ ਦੇਣ ਬਾਰੇ ਚੱਲ ਰਹੀਆਂ ਅਟਕਲਾਂ ਦੇ ਸਬੰਧੀ ਕੈਪਟਨ ਨੇ ਕਿਹਾ ਕਿ ਇਹ ਫੈਸਲਾ ਲੈਣ ਦਾ ਵਿਸ਼ੇਸ਼ ਅਧਿਕਾਰ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਕੋਲ ਹੈ ਅਤੇ ਇਹ ਉਚਿਤ ਸਮਾਂ ਆਉਣ ’ਤੇ ਲਿਆ ਜਾਵੇਗਾ।
ਪੰਜਾਬ ਕਾਂਗਰਸ ਵਿੱਚ ਨਵਜੋਤ ਸਿੱਧੂ ਨੂੰ ਲੈ ਕੇ ਰਣਨੀਤੀ ’ਤੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਸਿੱਧੂ ਵੱਲੋਂ ਆਪਣੇ ਫੈਸਲੇ ਦਾ ਐਲਾਨ ਕਰਨਾ ਹਾਲੇ ਬਾਕੀ ਹੈ, ਜਿਹੜਾ ਕੰਮ ਪਾਰਟੀ ਨੇ ਉਨ੍ਹਾਂ ਉਪਰ ਹੀ ਛੱਡਿਆ ਹੈ। ਇਕ ਹੋਰ ਸਵਾਲ ਦੇ ਜਵਾਬ ’ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਵੇਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਪੰਜਾਬ ਅੰਦਰ ਕਾਂਗਰਸ ਲਈ ਪ੍ਰਚਾਰ ਕਰਨਗੇ ਅਤੇ ਉਹ ਪ੍ਰਿਯੰਕਾ ਗਾਂਧੀ ਨੂੰ ਵੀ ਚੋਣ ਪ੍ਰੀਕ੍ਰਿਆ ’ਚ ਸਹਾਇਤਾ ਕਰਨ ਦੀ ਅਪੀਲ ਕਰਨਗੇ। ਰਾਜ ਗਾਇਕ ਹੰਸ ਰਾਜ ਹੰਸ ਦੇ ਕਾਂਗਰਸ ਛੱਡ ਕੇ ਭਾਜਪਾ ਦਾ ਹਿੱਸਾ ਬਣਨ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਇਦ ਕੌਮੀ ਪੱਧਰ ’ਤੇ ਨਾਂਮ ਹਾਸਲ ਕਰਨ ਖਾਤਰ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬ ’ਚ ਇਕ ਨਾਨ-ਪਲੇਅਰ ਹੈ।
ਆਪ ਆਗੂ ਅਰਵਿੰਦ ਕੇਜਰੀਵਾਲ ਦੇ ਪੰਜਾਬ ਵਿੱਚ ਦਲਿਤ ਡਿਪਟੀ ਮੁੱਖ ਮੰਤਰੀ ਬਣਾਉਣ ਬਾਰੇ ਵਾਅਦੇ ਨੂੰ ਲੈ ਕੇ ਸਵਾਲ ’ਤੇ, ਕੈਪਟਨ ਅਮਰਿੰਦਰ ਨੇ ਇਨ੍ਹਾਂ ਨੂੰ ਝੂਠੇ ਦਾਅਵੇ ਦੱਸਦਿਆਂ ਖਾਤਿਰ ਕੀਤਾ ਤੇ ਕਿਹਾ ਕਿ ਕੇਜਰੀਵਾਲ ਕੋਲ ਦਿੱਲੀ ’ਚ ਕੋਈ ਸਿੱਖ ਜਾਂ ਦਲਿਤ ਮੰਤਰੀ ਨਹੀਂ ਹੈ, ਜਿਹੜੇ ਅਜਿਹੇ ਗੁੰਮਰਾਹਕੁੰਨ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…