ਮਿਸ਼ਨ-2022: ਭਗਵੰਤ ਮਾਨ ਹੋਵੇਗਾ ‘ਆਪ’ ਦਾ ਮੁੱਖ ਮੰਤਰੀ ਦਾ ਚਿਹਰਾ

ਅਰਵਿੰਦ ਕੇਜਰੀਵਾਲ ਨੇ ਮੁਹਾਲੀ ਕਲੱਬ ਵਿੱਚ ਪੱਤਰਕਾਰ ਸੰਮੇਲਨ ਵਿੱਚ ਕੀਤਾ ਰਸਮੀ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਇੱਥੇ ਫੇਜ-11 ਸਥਿਤ ਮੁਹਾਲੀ ਕਲੱਬ ਵਿਖੇ ਦੁਪਹਿਰ 12 ਵਜੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂਅ ਦਾ ਰਸਮੀ ਐਲਾਨ ਕੀਤਾ। ਪਿਛਲੇ ਦਿਨੀਂ ਵੀ ਕੇਜਰੀਵਾਲ ਨੇ ਇਸੇ ਥਾਂ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਸੀ ਪਰ ਮਾਨ ਨੇ ਖੁਦ ਜਵਾਬ ਦੇ ਦਿੱਤਾ ਅਤੇ ਕਿਹਾ ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਘੋਸ਼ਿਤ ਕੀਤਾ ਜਾਵੇ।

ਇਸ ਮਗਰੋਂ ਪਾਰਟੀ ਨੇ ਇੱਕ ਨੰਬਰ (7074870748) ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਿਹਾ। ਪਾਰਟੀ ਨੇ ਦਾਅਵਾ ਕੀਤਾ ਕਿ ਪਿਛਲੇ ਕਰੀਬ 96 ਘੰਟਿਆਂ ਦੌਰਾਨ 22 ਲੱਖ ਵਲੰਟੀਅਰਾਂ ਅਤੇ ਆਮ ਲੋਕਾਂ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦੇ ਸੁਝਾਅ ਦਿੱਤੇ ਗਏ। ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਰਾਘਵ ਚੱਢਾ, ਜਰਨੈਲ ਸਿੰਘ, ਹਰਪਾਲ ਚੀਮਾ ਅਤੇ ਹੋਰ ਆਗੂ ਅਤੇ ਆਪ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…