ਮਿਸ਼ਨ 2022: ਬਸਪਾ ਦੀ ਹਿੱਸੇਦਾਰੀ ਨਾਲ ਬਣੇਗੀ ਪੰਜਾਬ ਦੀ ਅਗਲੀ ਸਰਕਾਰ: ਜਸਵੀਰ ਸਿੰਘ ਗੜ੍ਹੀ

ਬਸਪਾ ਨਾਲ ਗੱਠਜੋੜ ਲਈ ਮਾਇਆਵਤੀ ਦੇ ਦਰਵਾਜੇ ਖੁੱਲ੍ਹੇ: ਜਸਵੀਰ ਸਿੰਘ ਗੜ੍ਹੀ

ਬਸਪਾ ਦੇ ਸ਼ਹੀਦਾਂ ਦੀ ਯਾਦ ਵਿੱਚ ਦਾਊਂ ਸ਼ਹੀਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਜੁੜੇ ਦਲਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਇੱਥੋਂ ਦੇ ਇਤਿਹਾਸਕ ਨਗਰ ਦਾਊਂ ਵਿਖੇ ਬਸਪਾ ਦੇ ਪੰਜ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਦਲਿਤ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਬਸਪਾ ਦੀ ਹਿੱਸੇਦਾਰੀ ਨਾਲ ਹੀ ਬਣੇਗੀ। ਮਿਸ਼ਨ 2022 ਵਿੱਚ ਸਿਆਸੀ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਦਾ ਅੰਤਿਮ ਫੈਸਲਾ ਬਸਪਾ ਦੀ ਸੁਪਰੀਮੋ ਭ ੈਣ ਮਾਇਆਵਤੀ ਹੀ ਲੈਣਗੇ। ਉਨ੍ਹਾਂ ਕਿਹਾ ਕਿ ਚੋਣ ਸਮਝੌਤੇ ਲਈ ਮਾਇਆਵਤੀ ਦੇ ਦਰਵਾਜੇ ਸਾਰਿਆਂ ਲਈ ਖੁੱਲ੍ਹੇ ਹਨ।
ਸ੍ਰੀ ਗੜ੍ਹੀ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਗਰੀਬਾਂ ਦੇ ਵਿਕਾਸ ਦੀ ਥਾਂ ਸਿਰਫ਼ ਆਪਣੇ ਵੋਟ ਬੈਂਕ ਵਜੋਂ ਹੀ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਾ ਕੋਈ ਵਜੂਦ ਨਹੀਂ ਹੈ ਜਦੋਂਕਿ ਬਸਪਾ ਤੀਜੇ ਬਦਲ ਵਜੋਂ ਉਭਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਸਪਾ ਦਾ ਜਨ ਆਧਾਰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਇਆ ਹੈ ਕਿ ਐਤਕੀਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਬਸਪਾ ਦੇ 25 ਕੌਂਸਲਰਾਂ ਨੇ ਚੋਣ ਜਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਚੋਣਾਂ ਵਿੱਚ ਧੱਕੇਸ਼ਾਹੀ ਨਾ ਕਰਦੀ ਤਾਂ ਬਸਪਾ ਦੇ 300 ਤੋਂ 400 ਉਮੀਦਵਾਰ ਚੋਣ ਜਿੱਤਣ ਦੀ ਸਮਰਥਾ ਰੱਖਦੇ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਸਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੂਰੀ ਤਰ੍ਹਾਂ ਇਕਜੁੱਟ ਹੈ ਜਦੋਂਕਿ ਅਕਾਲੀ ਦਲ ਸਮੇਤ ਬਾਕੀ ਸਾਰੀਆਂ ਰਾਜਸੀ ਪਾਰਟੀਆਂ ਦੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਬਸਪਾ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿੰਚ ਭਾਜਪਾ ਅਤੇ ਪੰਜਾਬ ਵਿੱਚ ਕਾਂਗਰਸ ਦੇ ਮਾੜੇ ਰਾਜ ਨਾਲ ਦੁਰਗਤੀ ਹੋ ਰਹੀ ਹੈ ਅਤੇ ਪੰਜਾਬ ਤਿੰਨ ਲੱਖ ਕਰੋੜ ਦਾ ਕਰਜ਼ਈ ਹੈ ਅਤੇ ਅੰਨਦਾਤਾ ਖ਼ੁਦਕੁਸ਼ੀਆਂ ਕਰ ਰਿਹਾ ਹੈ ਅਤੇ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਪਏ ਹਨ ਪ੍ਰੰਤੂ ਹੁਕਮਰਾਨਾਂ ਨੂੰ ਇਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ।
ਇਸ ਤੋਂ ਪਹਿਲਾਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਬਸਪਾ ਦੇ ਕਾਰਕੁਨਾਂ ਨੇ ਜਿਸ ਕਾਰਜ ਲਈ ਕੁਰਬਾਨੀਆਂ ਦਿੱਤੀਆਂ ਸਨ, ਉਹ ਅੱਜ ਵੀ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਅਹਿਮ ਰੋਲ ਨਿਭਾਏਗੀ। ਲਿਹਾਜ਼ਾ ਲੋਕਤੰਤਰ ਦੀ ਬਹਾਲੀ ਲਈ ਦਲਿਤਾਂ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰੀ ਕਮੇਟੀਆਂ ਬਣਾਉਣ ਦਾ ਵੀ ਸੁਝਾਅ ਦਿੱਤਾ। ਸ਼ਹੀਦ ਨੌਜਵਾਨਾਂ ਦੇ ਵੱਡੇ ਭਰਾ ਉਜਾਗਰ ਸਿੰਘ ਦਬਾਲੀ ਨੇ ਕਿਹਾ ਕਿ ਸੰਨ 1992 ਤੋਂ ਬਾਅਦ 97 ਤੱਕ ਲੀਡਰਸ਼ਿਪ ਦੀ ਘਾਟ ਦੇ ਚੱਲਦਿਆਂ ਬਸਪਾ ਬਿਲਕੁਲ ਸੁੰਗੜ ਗਈ ਸੀ ਅਤੇ ਸ਼ਹੀਦੀ ਸਮਾਗਮ ਵਿੱਚ ਚੰਦ ਕੁ ਬੰਦਿਆਂ ਨੂੰ ਦੇਖ ਕੇ ਉਨ੍ਹਾਂ ਦਾ ਮਨ ਕਾਫੀ ਦੁਖੀ ਹੁੰਦਾ ਸੀ ਪ੍ਰੰਤੂ ਜਦੋਂ ਤੋਂ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਬਸਪਾ ਵਿੱਚ ਨਵੀਂ ਜਾਨ ਪੈ ਗਈ ਹੈ ਅਤੇ ਅੱਜ ਦਲਿਤਾਂ ਦੀ ਭਰਵੀਂ ਸ਼ਮੂਲੀਅਤ ਦੇਖ ਕੇ ਉਨ੍ਹਾਂ ਦੇ ਮਨ ਨੂੰ ਖੁਸ਼ੀ ਮਿਲੀ ਹੈ।
ਇਸ ਮੌਕੇ ਬਸਪਾ ਦੇ ਸੰਸਥਾਪਕ ਮਰਹੂਮ ਬਾਬੂ ਕਾਂਸ਼ੀ ਰਾਮ ਦੀ ਭੈਣ ਬੀਬੀ ਕੁਲਵੰਤ ਕੌਰ ਸੋਲਖੀਆ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਹੌੜਾ, ਲੋਕ ਸਭਾ ਹਲਕਾ ਦੇ ਇੰਚਾਰਜ ਮਾਸਟਰ ਨਛੱਤਰ ਸਿੰਘ, ਕੌਂਸਲਰ ਗੁਰਦੀਪ ਕੌਰ, ਹਰਜੀਤ ਕੌਰ ਖਮਾਣੋਂ, ਅਵਤਾਰ ਸਿੰਘ ਨੱਗਲਾ, ਪ੍ਰਕਾਸ਼ ਸਿੰਘ, ਵੇਦਪੁਰੀ, ਜਸਵਿੰਦਰ ਸਿੰਘ ਝਿਊਰਹੇੜੀ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…