nabaz-e-punjab.com

ਮਿਸ਼ਨ-2022: ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਨੇ ਦਿੱਤਾ ਵੱਡਾ ਝਟਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਅੱਜ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਲੁਧਿਆਣਾ ਵਿੱਚ ਇਹ ਰਸਮੀ ਐਲਾਨ ਕੀਤਾ ਕਿ ਚਰਨਜੀਤ ਚੰਨੀ ਹੀ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਜਦੋਂਕਿ ਨਵਜੋਤ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਡੂੰਘੀ ਸਾਜ਼ਿਸ਼ ਤਹਿਤ ਮੁੱਖ ਮੰਤਰੀ ਤੋਂ ਕੁਰਸੀ ਤੋਂ ਲਾਂਭੇ ਕੀਤਾ ਗਿਆ ਸੀ, ਉਦੋਂ ਵੀ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਬਣਨ ਲਈ ਦੂਜਿਆਂ ਦੇ ਮੋਢੇ ’ਤੇ ਰੱਖ ਕੇ ਚਲਾਈ ਸੀ। ਭਾਵੇਂ ਕੈਪਟਨ ਵਿਰੁੱਧ ਕਾਂਗਰਸੀ ਵਿਧਾਇਕਾਂ ਦੀ ਬਵਾਗਤ ਕਾਰਨ ਪਾਰਟੀ ਨੇ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਸੀ ਪਰ ਉਦੋਂ ਵੀ ਸਿੱਧੂ ਦਾ ਦਾਅ ਨਹੀਂ ਲੱਗਾ ਕਿਉਂਕਿ ਹਾਈ ਕਮਾਂਡ ਨੇ ਗਰੀਬ ਵਰਗ ਨਾਲ ਸਬੰਧਤ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਇਸ ਤਰ੍ਹਾਂ ਸਿੱਧੂ ਹੱਥ ਮਲਦੇ ਰਹਿ ਗਏ ਅਤੇ ਹੁਣ ਵੀ ਉਹ ਹੱਥ ਮਲਦੇ ਹੀ ਰਹਿ ਗਏ ਹਨ। ਇਸ ਵਾਰ ਵੀ ਚੰਨੀ ਬਾਜੀ ਮਾਰ ਗਿਆ। ਹਾਈ ਕਮਾਂਡ ਦੇ ਇਸ ਫੈਸਲੇ ਨਾਲ ਦਲਿਤ ਅਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵਿੱਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਲੈਣਾ ਪੰਜਾਬ ਦੇ ਲੋਕਾਂ ਦਾ ਫੈਸਲਾ ਹੈ। ਮੈਂ ਪੰਜਾਬ ਦੇ ਲੋਕਾਂ ਤੋਂ ਪੁੱਛਿਆ, ਉਮੀਦਵਾਰਾਂ, ਵਰਕਰਾਂ, ਵਰਕਿੰਗ ਕਮੇਟੀ ਤੇ ਨੌਜਵਾਨਾਂ ਨੂੰ ਪੁੱਛਿਆ ਹੈ। ਉਨ੍ਹਾਂ ਜੋ ਫੈਸਲਾ ਇਹ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਰਾਜਨੀਤਿਕ ਆਗੂ ਹੁੰਦਾ ਹੈ ਉਹ ਸੰਘਰਸ਼ ਕਰਕੇ ਬਣਦਾ ਹੈ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…