ਮਿਸ਼ਨ-2022: ਭਾਜਪਾ ਦਾ ਵਿਰੋਧ ਕਰੋ ਬਾਕੀ ਉਮੀਦਵਾਰਾਂ ਨੂੰ ਸਿਰਫ਼ ਸੁਆਲ ਪੁੱਛੋ: ਡਾ. ਸਵੈਮਾਨ ਸਿੰਘ

ਕੁਰਾਲੀ ਵਿੱਚ ਪਰਮਦੀਪ ਸਿੰਘ ਬੈਦਵਾਨ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ, ਲੋਕਾਂ ’ਚ ਉਤਸ਼ਾਹ

ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਫਰਵਰੀ:
‘ਕੇਵਲ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਵਿਰੋਧ ਕਰੋ ਅਤੇ ਬਾਕੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰੋ’। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚੇ ਦੇ ਮੋਹਰੀ ਆਗੂ ਡਾ. ਸਵੈਮਾਨ ਸਿੰਘ ਨੇ ਕੁਰਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਬ੍ਰਾਹਮਣ ਸਭਾ ਕੁਰਾਲੀ ਦੇ ਪ੍ਰਧਾਨ ਸੁਨੀਲ ਸ਼ੇਸਾ ਦੇ ਨਾਲ ਸੰਯੁਕਤ ਰੂਪ ਵਿੱਚ ਸੰਯੁਕਤ ਸਮਾਜ ਮੋਰਚਾ ਦੇ ਖਰੜ ਹਲਕੇ ਤੋਂ ਉਮੀਦਵਾਰ ਪਰਮਦੀਪ ਸਿੰਘ ਬੈਦਵਾਨ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਡਾ. ਸਵੈਮਾਨ ਨੇ ਪੰਜਾਬੀਆਂ ਨੂੰ ਹੋਕਾ ਦਿੱਤਾ ਕਿ ਉਹ ਆਉਂਦੀ 20 ਫਰਵਰੀ ਨੂੰ ਆਪਣੀ ਇਕ ਇਕ ਕੀਮਤੀ ਵੋਟ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਲੋਭ ਲਾਲਚ ਤੋਂ ਪਾ ਕੇ ਨਵਾਂ ਇਤਿਹਾਸ ਸਿਰਜਿਆ ਜਾਵੇ। ਇਸ ਮੌਕੇ ਬੋਲਦਿਆਂ ਖਰੜ ਹਲਕੇ ਤੋਂ ਸੰਸੁਕਤ ਸਮਾਜ ਮੋਰਚੇ ਦੇ ਉਮੀਦਵਾਰ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਉਹ ਮੋਰਚੇ ਦੇ ਚੋਣ ਮੈਨੀਫੈਸਟੋ ਨੂੰ ਇੰਨਬਿੰਨ ਲਾਗੂ ਕਰਵਾਉਣ ਲਈ ਵਚਨਬੱਧ ਹਨ।

ਇਸ ਮੌਕੇ ਸੁੱਚਾ ਸਿੰਘ ਸੋਮਲ ਪ੍ਰਧਾਨ ਐਨਆਰਆਈ ਸਭਾ, ਸੁਨੀਲ ਕੁਮਾਰ ਸ਼ੇਸਾ ਪ੍ਰਧਾਨ ਬ੍ਰਾਹਮਣ ਸਭਾ ਕੁਰਾਲੀ, ਵਿਪਨ ਚੌਧਰੀ ਸਾਬਕਾ ਕੌਂਸਲਰ, ਟੋਨੀ ਚੌਧਰੀ, ਸਤਨਾਮ ਸਿੰਘ ਧੀਮਾਨ ਪ੍ਰਧਾਨ ਰਾਮਗੜ੍ਹੀਆ ਸਭਾ, ਲੱਕੀ ਕਲਸੀ, ਸੁਰਿੰਦਰ ਸਿੰਘ ਨੱਗਲਗੜੀਆ, ਅਵਤਾਰ ਸਿੰਘ ਤਾਰੀ, ਰਵਿੰਦਰ ਸਿੰਘ ਵਜੀਦਪੁਰ, ਗੁਰਵਿੰਦਰ ਮੁੰਧੋ ਸੰਗਤੀਆਂ, ਗੁਰਮੀਤ ਸਾਂਟੂ ਅਤੇ ਸੈਂਕੜਿਆ ਦੀ ਤਦਾਦ ਵਿੱਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…