Share on Facebook Share on Twitter Share on Google+ Share on Pinterest Share on Linkedin ਚੋਣ ਪ੍ਰਚਾਰ ਦੌਰਾਨ ਡਰੱਗ ਮਾਫੀਆ ਤੇ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਮਿਸ਼ਨ ਪੂਰਾ ਹੋਇਆ: ਡਾ. ਰਾਣੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਮਈ: ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਨੇ ਕਿਹਾ ਕਿ ਭਲਕੇ 23 ਮਈ ਨੂੰ ਚੋਣ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਕੁਝ ਵੀ ਹੋਣ, ਉਹ ਉਸ ਦੇ ਜਾਗਰੂਕਤਾ ਮਿਸ਼ਨ ਨੂੰ ਪ੍ਰਭਾਵਿਤ ਨਹੀਂ ਕਰ ਸਕਣਗੇ। ਲੋਕਾਂ ਦਾ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ ਪ੍ਰੰਤੂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਨੂੰ ਟੱਕਰ ਦੇਣ ਲਈ ਚੋਣ ਮੈਦਾਨ ਵਿੱਚ ਉਤਰਨਾ ਹੀ ਉਸ ਲਈ ਕਾਫੀ ਹੈ। ਡਾ. ਰਾਣੂ ਨੇ ਕਿਹਾ ਕਿ ਹਾਰ ਜਿੱਤ ਤਾਂ ਬਣੀ ਹੋਈ ਹੈ ਪ੍ਰੰਤੂ ਚੋਣ ਪ੍ਰਚਾਰ ਦੌਰਾਨ ਉਹ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਡਰੱਗ ਮਾਫੀਆ ਅਤੇ ਸਿਹਤ ਸਬੰਧੀ ਹੁਕਮਰਾਨਾਂ ਨੂੰ ਜਗਾਉਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਛਡਾਉਣ ਦੇ ਨਾਂ ’ਤੇ ਦਿੱਤੀ ਜਾਣ ਵਾਲੀ ‘ਬੁਪਰੀਨਾਰਫਨ’ ਦਵਾਈ ਦੀ ਆਮ ਵਿੱਕਰੀ ’ਤੇ ਹਾਈ ਕੋਰਟ ’ਚੋਂ ਸਮੁੱਚੇ ਭਾਰਤ ਵਿੱਚ ਰੋਕ ਲਗਾਉਣ ਵਿੱਚ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਤੱਦ ਹੀ ਸੰਭਵ ਹੋਇਆ ਜੇ ਉਹ ਚੋਣ ਵਿੱਚ ਇਕ ਉਮੀਦਵਾਰ ਸੀ। ਜਿਸ ਕਰਕੇ ਉਨ੍ਹਾਂ ਦੀ ਜਨਹਿੱਤ ਪਟੀਸ਼ਨ ਨੂੰ ਅਦਾਲਤ ਨੇ ਤਵੱਜੋ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਨਸ਼ਿਆਂ, ਡਰੱਗ ਮਾਫੀਆ ਅਤੇ ਸਿਹਤ ਸੰਭਾਲ ਸਬੰਧੀ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਣਗੇ। ਡਾਕਟਰ ਰਾਣੂ ਨੇ ਕਿਹਾ ਕਿ ਬੜੇ ਅਫਸੋਸ ਦੀ ਹੱਲ ਹੈ ਕਿ ਖਾਲਸਾ ਪੰਥ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੋਣਾਂ ਦੌਰਾਨ ਰਵਾਇਤੀ ਪਾਰਟੀਆਂ ਨੇ ਰੱਜ ਕੇ ਨਸ਼ੇ ਵੰਡੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ 70 ਤੋਂ 80 ਹਜ਼ਾਰ ਨੌਜਵਾਨ ਨਸ਼ੇੜੀ ਹਨ ਅਤੇ ਗੋਲੀਆਂ ’ਤੇ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦੁਹਾਈ ਦੇਣ ਵਾਲੇ ਰਾਜਸੀ ਆਗੂਆਂ ਨੇ ਚੋਣਾਂ ਵਿੱਚ ਵੋਟਾਂ ਦੀ ਖਾਤਰ ਸ਼ਰਾਬ ਦਾ ਸਮੁੰਦਰ ਹੀ ਵਗਾ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ