ਮਿਸ਼ਨ ਫਤਹਿ: ਵਿਦੇਸ਼ੀ ਮੁਲਕਾਂ ਵਿੱਚ ਫਸੇ 80 ਪੰਜਾਬੀ ਵਾਪਸ ਆਪਣੇ ਵਤਨ ਪਰਤੇ

ਦੁਬਈ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਮੁਹਾਲੀ ਹਵਾਈ ਅੱਡੇ ’ਤੇ ਪਹੁੰਚੇ 153 ਭਾਰਤੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਕੋਵਿਡ-19 ਮਹਾਮਾਰੀ ਦੌਰਾਨ ਵਿਦੇਸ਼ੀ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਦੀ ਉਡਾਣ ਏਆਈ 1916 ਦੁਬਈ ਤੋਂ 153 ਭਾਰਤੀਆਂ ਨੂੰ ਲੈ ਕੇ ਮੰਗਲਵਾਰ ਰਾਤ ਮੁਹਾਲੀ ਹਵਾਈ ਅੱਡੇ ’ਤੇ ਪਹੁੰਚੀ। ਆਪਣੇ ਪਰਿਵਾਰਕ ਮੈਂਬਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ 80 ਪੰਜਾਬੀਆਂ ਦੇ ਪਰਿਵਾਰਾਂ ਨੂੰ ਉਦੋਂ ਬੇਹੱਦ ਰਾਹਤ ਮਹਿਸੂਸ ਹੋਈ ਜਦੋਂ ਇਹ ਪੰਜਾਬੀ ਆਪਣੇ ਵਤਨ ਵਾਪਸ ਪਰਤ ਆਏ। ਜਿਨ੍ਹਾਂ ਦੀ ਹਵਾਈ ਅੱਡੇ ’ਤੇ ਮੈਡੀਕਲ ਜਾਂਚ ਕੀਤੀ ਗਈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਲਹਾਲ ਇਨ੍ਹਾਂ ਪਰਵਾਸੀ ਭਾਰਤੀਆਂ ਨੂੰ ਘਰ ਨਹੀਂ ਜਾਣ ਦਿੱਤਾ ਗਿਆ ਹੈ ਸਗੋਂ ਇਨ੍ਹਾਂ ਸਾਰੇ ਮੁਸਾਫ਼ਿਰਾਂ ਨੂੰ ਸਾਵਧਾਨੀ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਕਾਂਤਵਾਸ ਪੀਰੀਅਡ ਖ਼ਤਮ ਹੋਣ ਤੋਂ ਬਾਅਦ ਹੀ ਉਨ੍ਹਾਂ ਦੀ ਮੈਡੀਕਲ ਜਾਂਚ ਉਪਰੰਤ ਹੀ ਘਰ ਵਾਪਸ ਭੇਜਿਆ ਜਾਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਦੇਸ਼ਾਂ ਤੋਂ ਪਰਤੇ ਦੂਜੇ ਯਾਤਰੀਆਂ ’ਚੋਂ ਹਰਿਆਣਾ ਦੇ 13, ਹਿਮਾਚਲ ਪ੍ਰਦੇਸ਼ ਦੇ 37, ਉੱਤਰ ਪ੍ਰਦੇਸ਼ ਦੇ 2, ਉਤਰਾਖੰਡ ਤੋਂ 2, ਜੰਮੂ-ਕਸ਼ਮੀਰ ਅਤੇ ਦਿੱਲੀ ਤੋਂ 4-4 ਅਤੇ ਚੰਡੀਗੜ੍ਹ ਤੋਂ 11 ਯਾਤਰੀ ਸ਼ਾਮਲ ਹਨ। ਸਾਰਿਆਂ ਨੂੰ ਵੀ ਸਬੰਧਤ ਸੂਬਿਆਂ ਦੀਆਂ ਸਰਕਾਰ ਦੇ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ। ਜਿੱਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲੇ ਹੁਕਮਾਂ ਤੱਕ ਕੁਆਰੰਟੀਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…