Share on Facebook Share on Twitter Share on Google+ Share on Pinterest Share on Linkedin (Repeat) ਮਿਸ਼ਨ ਤੰਦਰੁਸਤ ਪੰਜਾਬ: ਦੁੱਧ ਦੇ ਸੈਂਪਲਾਂ ਦੀ ਜਾਂਚ, 43 ’ਚੋਂ 6 ਸੈਂਪਲਾਂ ’ਚ ਪਾਣੀ ਮਿਲਾਵਟ ਮਿਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ: ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ’ਤੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਦੁੱਧ ਵਿੱਚ ਸੰਭਾਵਿਤ ਮਿਲਾਵਟ ਬਾਰੇ ਜਾਗਰੂਕ ਕਰਨ ਲਈ ਅੱਜ ਇੱਥੋਂ ਦੇ ਫੇਜ਼-6 ਵਿੱਚ ਦੁੱਧ ਪਰਖ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਮਨਜੀਤ ਸਿੰਘ ਵੱਲੋਂ ਕੀਤਾ ਗਿਆ। ਡੇਅਰੀ ਟੈਕਨੋਲਾਜਿਸਟ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਨਂਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਇਲ ਲੈਬੋਰਾਟਰੀ ਰਾਹੀਂ ਦੁੱਧ ਦੇ 43 ਸੈਂਪਲ ਟੈਸਟ ਕੀਤੇ ਗਏ। ਜਿਨ੍ਹਾਂ ’ਚੋਂ 37 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 6 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 11 ਤੋਂ 25 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ‘ਤੇ ਹੀ ਮੁਫਤ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ਕਿਸੇ ਵੀ ਥਾਂ ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਂਾ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-5027285 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਂਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨਂਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਪੰਜਾਬ ਡੇਅਰੀ ਵਿਕਾਸ ਬੋਰਡ, ਗੁਰਪ੍ਰੀਤ ਸਿੰਘ, ਸਤਪਾਲ, ਅਜੀਤ ਸਿੰਘ, ਅਭੀਜੀਤ, ਮਨਮੋਹਣ ਸਿੰਘ, ਦੀਪ ਸਿੰਘ, ਰਾਜਿੰਦਰ ਕੌਰ, ਅਨੀਤਾ, ਅਰਸ਼ਪ੍ਰੀਤ, ਤਰਸੇਮਲਾਲ, ਗੁਰਦੀਪ ਸਿੰਘ, ਸੁਦੇਸ਼ ਕੁਮਾਰ, ਸੰਜੀਵ ਕੁਮਾਰ ਸਮੇਤ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ