Share on Facebook Share on Twitter Share on Google+ Share on Pinterest Share on Linkedin ਮਿਸ਼ਨ ਤੰਦਰੁਸਤ ਪੰਜਾਬ: ਰੋਡ ਸੇਫ਼ਟੀ ਤੇ ਸੁਰੱਖਿਅਤ ਸਕੂਲ ਵਾਹਨ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਸਟੇਟ ਟਰਾਂਸਪੋਰਟ ਅਥਾਰਟੀ ਪੰਜਾਬ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਮੁਹਾਲੀ ਦੇ ਸਕੱਤਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸ਼ੁੱਕਰਵਾਰ ਨੂੰ ਮੋਟਰ ਵਹੀਕਲ ਇੰਸਪੈਕਟਰ ਦੇ ਦਫ਼ਤਰ ਵਿੱਚ ਰੋਡ ਸੇਫ਼ਟੀ ਅਤੇ ਸੁਰੱਖਿਅਤ ਸਕੂਲ ਵਾਹਨ ਸਕੀਮ ਸਬੰਧੀ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਟੈਕਸੀ ਯੂਨੀਅਨਾਂ ਦੇ ਨੁਮਾਇੰਦੇ, ਵੱਖ-ਵੱਖ ਸਕੂਲਾਂ ਦੇ ਟਰਾਂਸਪੋਰਟ ਇੰਚਾਰਜ, ਡਰਾਈਵਰਾਂ, ਕੰਡਕਟਰਾਂ, ਲੇਡੀ ਅਟੈਂਡੈਂਟ ਅਤੇ ਟੈਕਸੀਆਂ ਦੇ ਡਰਾਈਵਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ, ਸਟੇਟ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਰਵਿੰਦਰ ਸਿੰਘ ਗਿੱਲ, ਮੋਟਰ ਵਹੀਕਲ ਇੰਸਪੈਕਟਰ ਰਣਪ੍ਰੀਤ ਸਿੰਘ ਭਿਓਰਾ, ਟਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਜਨਕ ਰਾਜ ਅਤੇ ਐਨਜੀਓ ਰੋਡ ਸੇਫ਼ਟੀ ਤੇ ਮਿਸ਼ਨ ਸਲਾਮਤੀ ਦੀ ਕੋਆਰਡੀਨੇਟਰ ਸ੍ਰੀਮਤੀ ਅਮੋਲ ਕੌਰ ਅਤੇ ਗੁਰਸ਼ਰਨ ਸਿੰਘ ਨੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ, ਵੱਖ-ਵੱਖ ਸਕੂਲਾਂ ਦੇ ਟਰਾਂਸਪੋਰਟ ਇੰਚਾਰਜਾਂ, ਡਰਾਈਵਰਾਂ, ਕੰਡਕਟਰਾਂ ਅਤੇ ਲੇਡੀ ਅਟੈਂਡੈਂਟਾਂ ਨੂੰ ਸੁਰੱਖਿਅਤ ਸਕੂਲ ਵਾਹਨ ਸਕੀਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਕੂਲ ਮੁਖੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਜ਼ਰੂਰ ਪੜ੍ਹਾਉਣ ਅਤੇ ਸਕੂਲ ਬੱਸਾਂ ਦੇ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਹਦਾਇਤਾਂ ਕੀਤੀਆਂ ਜਾਣ। ਉਨ੍ਹਾਂ ਲਾਇਸੈਂਸ, ਰਜਿਸਟਰੇਸ਼ਨ ਪ੍ਰਣਾਲੀ ਵਿੱਚ ਹੋ ਰਹੀਆਂ ਸੋਧਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕੈਂਪ ਵਿੱਚ ਪੁੱਜੇ ਵਿਅਕਤੀਆਂ ਨੂੰ ਪੌਦੇ ਵੰਡੇ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੈਂਕੜੇ ਵਾਹਨਾਂ ਦਾ ਮੁਫ਼ਤ ਪ੍ਰਦੂਸ਼ਣ ਚੈੱਕਅੱਪ ਕੀਤਾ ਅਤੇ ਸੜਕ ਤੋਂ ਲੰਘ ਰਹੇ ਵਾਹਨਾਂ ਮੁਫ਼ਤ ਰਿਫਲੈਕਟਰ ਵੀ ਲਗਾਏ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ