ਮਿਸ਼ਨ ਤੰਦਰੁਸਤ ਪੰਜਾਬ: ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਫ਼ਤ ਕੀਤੀ ਜਾਂਦੀ ਦੁੱਧ ਦੀ ਪਰਖ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਇੱਥੋਂ ਦੇ ਫੇਜ਼-5 ਵਿਖੇ ਡਿਪਟੀ ਡਾਇਰੈਕਟਰ ਗੁਰਿੰਦਰਪਾਲ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 30 ਨਮੂਨਿਆਂ ਦੀ ਖਪਤਕਾਰਾਂ ਦੀ ਮੌਜੂਦਗੀ ਵਿੱਚ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 4 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਜਦੋਂਕਿ 26 ਸੈਂਪਲ ਠੀਕ ਪਾਏ ਗਏ। ਕੈਂਪ ਦੀ ਸ਼ੁਰੂਆਤ ਭਾਜਪਾ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਕੀਤੀ। ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈੱਕ ਕੀਤਾ ਗਿਆ।
ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੇਅਰੀ ਵਿਕਾਸ ਬੋਰਡ ਦੇ ਡਿਪਟੀ ਡਾਇਰੈਕਟਰ ਦਫ਼ਤਰ ਰੂਮ ਨੰਬਰ 434, ਤੀਜ਼ੀ ਮੰਜ਼ਲ ’ਤੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ।
ਇਸ ਮੌਕੇ ਭਾਜਪਾ ਦੇ ਸਾਬਕਾ ਅਰੁਣ ਸ਼ਰਮਾ, ਰਾਜਿੰਦਰ ਕੁਮਾਰ, ਪਰਮਜੀਤ ਸਿੰਘ, ਪਰਸੰਨ ਸਿੰਘ, ਪੂਜਾ, ਅਨੂਪਮਾ ਸ਼ਰਮਾ, ਨੇਹਾ ਅਰੋੜਾ, ਟਿੰਕੂ ਜੈਨ, ਮੋਹਨਬੀਰ ਸਿੰਘ, ਅਸ਼ਵਨੀ ਅਤੇ ਡੇਅਰੀ ਇੰਸਪੈਕਟਰ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…