Share on Facebook Share on Twitter Share on Google+ Share on Pinterest Share on Linkedin ‘ਮਿਸ਼ਨ ਤੰਦਰੁਸਤ ਪੰਜਾਬ’: ਪੰਜਾਬ ਭਰ ਵਿੱਚ ਸਰਕਾਰੀ ਮੁਲਾਜ਼ਮ ਲਾਉਣਗੇ ਪੌਦੇ: ਧਰਮਸੋਤ ਚੰਡੀਗੜ੍ਹ ਤੇ ਮੁਹਾਲੀ ਤੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਕੇ ਪੜਾਅਵਾਰ ਬਾਕੀ ਜ਼ਿਲ੍ਹਿਆਂ ਵਿੱਚ ਲਗਾਏ ਜਾਣਗੇ ਪੌਦੇ ਸਰਕਾਰੀ ਮੁਲਾਜ਼ਮਾਂ ਵਲੋਂ ਪੌਦੇ ਲਗਾਉਣ ਸਬੰਧੀ ਵਿਭਾਗ ਮੁਖੀਆਂ ਨੂੰ ਲਿਖਿਆ ਜਾਵੇਗਾ ਪੱਤਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਵਲੋਂ ਸੂਬੇ ਦੇ ਪੌਣ-ਪਾਣੀ ਨੂੰ ਸੁਧਾਰਨ ਅਤੇ ਸੂਬਾ ਵਾਸੀਆਂ ਲਈ ਰਹਿਣ-ਸਹਿਣ ਦਾ ਵਧੀਆ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਰਕਾਰੀ ਮੁਲਾਜ਼ਮ ਵੀ ਪੌਦੇ ਲਗਾ ਕੇ ਆਪਣਾ ਯੋਗਦਾਨ ਪਾਉਣਗੇ। ਸਰਕਾਰੀ ਮੁਲਾਜ਼ਮਾਂ ਵਲੋਂ ਪੌਦੇ ਲਾਉਣ ਦੀ ਇਸ ਮੁਹਿੰਮ ਨੂੰ ਚੰਡੀਗੜ੍ਹ ਅਤੇ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕਰਕੇ ਪੜਾਅਵਾਰ ਢੰਗ ਨਾਲ ਬਾਕੀ ਜ਼ਿਲ੍ਹਿਆਂ ਤੱਕ ਲਿਜਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬੇ ਵਿੱਚ ਹਰਿਆਲੀ ਵਧਾਉਣ ਦੇ ਮਕਸਦ ਨਾਲ ਜੰਗਲਾਤ ਵਿਭਾਗ ਵਲੋਂ ਛੇਤੀ ਹੀ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਸਰਕਾਰੀ ਮੁਲਾਜ਼ਮਾਂ ਵਲੋਂ ਬੂਟੇ ਲਾਉਣ ਸਬੰਧੀ ਲਿਖਤੀ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਚੰਡੀਗੜ੍ਹ ਤੇ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਵੱਖ-ਵੱਖ ਵਿਭਾਗਾਂ ’ਚ ਸੇਵਾ ਨਿਭਾ ਰਹੇ ਕਰੀਬ 2.5 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਜੰਗਲਾਤ ਵਿਭਾਗ ਪੌਦੇ ਮੁਹੱਈਆ ਕਰਵਾਏਗਾ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਘੱਟੋ-ਘੱਟ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੇ ਘਰ, ਪਾਰਕ, ਪਿੰਡ, ਸ਼ਹਿਰ ਜਾਂ ਜਿੱਥੇ ਵੀ ਯੋਗ ਥਾਂ ਉਪਲੱਬਧ ਹੋਵੇ, ਵਿਖੇ ਬੂਟੇ ਲਗਾ ਸਕਦੇ ਹਨ। ਸ੍ਰੀ ਧਰਮਸੋਤ ਨੇ ਸੂਬੇ ਦੇ ਲੋਕਾਂ ਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ‘ਘਰ-ਘਰ ਹਰਿਆਲੀ’ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲਾਂ/ਕਾਲਜਾਂ ਤੋਂ ਛੁੱਟੀ ਵਾਲੇ ਦਿਨ ਜਾਂ ਆਪਣੇ ਵਿਹਲ ਵਾਲੇ ਸਮੇਂ ਦੌਰਾਨ ਜ਼ਿਲ੍ਹਾ ਜੰਗਲਾਤ ਕਰਮਚਾਰੀਆਂ/ਅਧਿਕਾਰੀਆਂ ਨਾਲ ਸੰਪਰਕ ਕਰਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਵੀ ਯਕੀਨੀ ਬਣਾਉਣ। ਜੰਗਲਾਤ ਮੰਤਰੀ ਨੇ ਅੱਗੇ ਦੱਸਿਆ ਕਿ ਇੱਕ ਅਧਿਐਨ ਮੁਤਾਬਕ ਇੱਕ ਰੁੱਖ ਇੱਕ ਸਾਲ ਵਿੱਚ ਅੌਸਤਨ 260 ਪਾਊਂਡ ਆਕਸੀਜਨ ਦਿੰਦਾ ਹੈ ਅਤੇ ਇੱਕ ਛਾਂਦਾਰ ਰੁੱਖ ਦੋ ਵਿਅਕਤੀਆਂ ਨੂੰ ਜੀਵਨ ਭਰ ਆਕਸੀਜਨ ਦੇ ਸਕਦਾ ਹੈ। ਉਨ੍ਹਾਂ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਦੱਸਿਆ ਕਿ ਕੱਟੇ ਗਏ ਰੁੱਖ ਦੀ ਥਾਂ ਨਵਾਂ ਬੂਟਾ ਲਾਉਣਾ ਹੀ ਹੱਲ ਨਹੀਂ ਹੈ ਕਿਉਂਕਿ ਬੂਟੇ ਨੂੰ ਰੁੱਖ ਬਣਨ ਵਿੱਚ 7 ਤੋਂ 8 ਸਾਲ ਲੱਗ ਜਾਂਦੇ ਹਨ ਜਦਕਿ ਬੂਟੇ ਤੋਂ ਛਾਂਦਾਰ ਰੁੱਖ ਬਣਨ ’ਚ ਅੌਸਤਨ 25 ਸਾਲ ਲੱਗ ਜਾਂਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ