Share on Facebook Share on Twitter Share on Google+ Share on Pinterest Share on Linkedin ਮਿਸ਼ਨ ਤੰਦਰੁਸਤ ਪੰਜਾਬ: ਹਾਊਸਫੈਡ ਫੇਜ਼-10 ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਾਇਆ ਕੈਂਪ ਦਾ ਮੁੱਖ ਮੰਤਵ ਦੁੱਧ ਦਾ ਮਹੱਤਵ ਤੇ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਮੁਹੱਈਆ ਕਰਵਾਉਣਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਹਾਊਸਫੈਡ ਕੰਪਲੈਕਸ ਫੇਜ਼-10 ਵਿਖੇ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 34 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ’ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਨਿਊਟਰਲਾਇਜ਼ਰ ਚੈੱਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ। ਉਨ੍ਹਾਂ ਦੱਸਿਆ ਕਿ 33 ਸੈਂਪਲ ਮਿਆਰਾ ਅਨੁਸਾਰ ਸਨ ਜਦਕਿ 1 ਸੈਂਪਲ ਵਿੱਚ ਪਾਣੀ ਪਾਇਆ ਗਿਆ। ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ। ਸ੍ਰੀ ਸੈਣੀ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ। ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ ਤੌਰ ਤੇ ਦੁੱਧ ਜਾਗਰੂਕਤਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਦਰਸ਼ਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਦੁੱਧ ਖਪਤਕਾਰ ਤਰਜੀਤ ਕੌਰ, ਰਵਿੰਦਰ ਸਿੰਘ, ਜੀਤ ਕੌਰ ਅਤੇ ਦਫ਼ਤਰੀ ਅਮਲਾ ਦੀਪਕ ਮਨਮੋਹਨ ਸਿੰਘ, ਡੀਡੀਆਈ ਗੁਰਦੀਪ ਸਿੰਘ, ਹਰਦੇਵ ਸਿੰਘ ਮੌਜ਼ੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ