Nabaz-e-punjab.com

ਮਿਸ਼ਨ ਸ਼ਤ-ਪ੍ਰਤੀਸ਼ਤ: ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ: ਕ੍ਰਿਸ਼ਨ ਕੁਮਾਰ

ਗੁਣਾਤਮਿਕ ਸਿੱਖਿਆ ਸੁਧਾਰ ਲਈ ਸਿੱਖਿਆ ਸੁਧਾਰ ਟੀਮਾਂ ਅਤੇ ਉੱਚ ਅਧਿਕਾਰੀ ਸਿਰਜੋੜ ਕੇ ਬੈਠੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਵਿੱਚ ਸਮਾਰਟ ਕਲਾਸ-ਰੂਮ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ ਵਿੱਚ ਅਗਵਾਈ ਕਰਨ ਵਾਲੀ ਸਕੂਲੀ ਸਿੱਖਿਆ ਸੁਧਾਰ ਟੀਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਸਿੱਖਿਆ ਸੁਧਾਰ ਟੀਮਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਅਧਿਆਪਕਾਂ ਦੇ ਸੁਝਾਵਾਂ ਦੇ ਸਨਮੁੱਖ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਆਰੰਭਿਆ ਗਿਆ ਹੈ। ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਜਿਨ੍ਹਾਂ ਦੀ ਸਕੂਲ ਬੋਰਡ ਵੱਲੋਂ ਸਾਲਾਨਾ ਪ੍ਰੀਖਿਆ ਲਈ ਜਾਣੀ ਹੈ। ਸਕੂਲ ਮੁਖੀ ਆਪਣੇ ਮਿਹਨਤੀ ਅਧਿਆਪਕਾਂ ਦੇ ਬਲਬੂਤੇ ਇਸ ਮਹੀਨੇ ਤੋਂ ਹੀ ਵਾਧੂ ਕਲਾਸਾਂ ਲਗਾ ਕੇ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਸੁਧਾਰ ਟੀਮਾਂ ਨੂੰ ਸਕੂਲਾਂ ਵਿੱਚ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗੀ ਵਜੋਂ ਵਿਚਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਈ-ਕੰਟੈਂਟ ਦੀ ਵਰਤੋਂ ਯਕੀਨੀ ਬਣਾਉਣ ਲਈ ਸਿੱਖਿਆ ਸੁਧਾਰ ਟੀਮ ਆਪਣੀ ਮਹੱਤਵ ਪੂਰਨ ਭੂਮਿਕਾ ਨਿਭਾਉਣ। ਉਨ੍ਹਾਂ ਨੇ ਸਕੂਲਾਂ ਵਿੱਚ ਮਲਟੀਮੀਡੀਆ ਸਾਧਨਾਂ ਦੀ ਉਚਿੱਤ ਵਰਤੋਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਈ-ਕੰਟੈਂਟ ਨਾਲ ਵਿਦਿਆਰਥੀਆਂ ਨੂੰ ਉਪ-ਵਿਸ਼ੇ ਬਾਰੇ ਗਹਿਰਾਈ ਨਾਲ ਜਾਣਕਾਰੀ ਮਿਲਦੀ ਹੈ ਅਤੇ ਇਹ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੇ ਮੁਲੰਕਣਾਂ ਵਿੱਚ ਸਹਾਈ ਹੋਵੇਗਾ।
ਸਿੱਖਿਆ ਸਕੱਤਰ ਨੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਗੁਣਾਤਮਿਕ ਰੂਪ ਵਿੱਚ ਮਿਆਰੀ ਬਣਾਈ ਰੱਖਣ ਲਈ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਉਡਾਣ ਪ੍ਰੋਗਰਾਮ, ਰੀਡਿੰਗ ਕਾਰਨਰ, ਸਵੇਰ ਦੀ ਪ੍ਰਾਰਥਨਾ ਸਭਾ, ਵਿਦਿਆਰਥੀਆਂ ਦੇ ਗੁਣਾਤਮਿਕ ਤੇ ਸਹਿ-ਅਕਾਦਮਿਕ ਮੁਕਾਬਲਿਆਂ ਸਬੰਧੀ ਤਿਆਰੀ, ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਅਤੇ ਉਨ੍ਹਾਂ ਦੇ ਸਿੱਖਣ ਪੱਧਰਾਂ ਸਬੰਧੀ, ਸਮੇਂ ਸਮੇਂ ਸਿਰ ਹੋਣ ਵਾਲੇ ਸਿੱਖਣ ਪੱਧਰਾਂ ਦੇ ਮੁਲੰਕਣਾਂ ’ਤੇ ਧਿਆਨ ਦੇਣਾ ਬਣਦਾ ਹੈ। ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵੱਖ ਵੱਖ ਭਾਸ਼ਾਵਾਂ ਨੂੰ ਬੋਲਣ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਹਾਸਲ ਕਰਵਾਉਣ ’ਤੇ ਵੀ ਜ਼ੋਰ ਦਿੱਤਾ।
ਸਕੂਲੀ ਸਿੱਖਿਆ ਸੁਧਾਰਾਂ ਸਬੰਧੀ ਵੱਖ ਵੱਖ ਟੀਮਾਂ ਦੇ ਨੁਮਾਇੰਦਿਆਂ ਨੇ ਆਪਣੇ ਆਪਣੇ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਵਿੱਚ ਕਲਾਸ-ਰੂਮ ਦੀ ਪੜ੍ਹਾਈ ਬਾਰੇ ਸਕਾਰਾਤਮਿਕ ਰਿਪੋਰਟਾਂ ਪੇਸ਼ ਕੀਤੀਆਂ। ਸਕੂਲਾਂ ਵਿੱਚ ਈ-ਕੰਟੈਂਟ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ਬਾਰੇ ਗਿਆਨ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਭਾਗ ਵੱਲੋਂ ਭੇਜੇ ਜਾ ਰਹੇ ਪੰਜਾਬੀ ਅਤੇ ਅੰਗਰੇਜ਼ੀ ਦੇ ਅੱਜ ਦੇ ਸ਼ਬਦ ਬਾਰੇ ਵੱਖ ਵੱਖ ਟੀਮਾਂ ਨੇ ਰਿਪੋਰਟ ਪੇਸ਼ ਕੀਤੀ ਅਤੇ ਇਸਦੇ ਵਿਦਿਆਰਥੀਆਂ ’ਤੇ ਪੈ ਰਹੇ ਚੰਗੇ ਪ੍ਰਭਾਵ ਬਾਰੇ ਵੀ ਦੱਸਿਆ।
ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗ) ਡਾ. ਜਰਨੈਲ ਸਿੰਘ ਕਾਲੇਕੇ, ਸਹਾਇਕ ਡਾਇਰੈਕਟਰ ਸਲਿੰਦਰ ਸਿੰਘ, ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਏਐਸਪੀਡੀ ਸਕੂਲੀ ਸਿੱਖਿਆ ਸੁਧਾਰ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ\ਐਲੀਮੈਂਟਰੀ), ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸ\ਅ), ਸਿੱਖਿਆ ਸੁਧਾਰ ਟੀਮਾਂ ਦੇ ਇੰਚਾਰਜ ਅਤੇ ਮੈਂਬਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…