nabaz-e-punjab.com

ਮਿਸ਼ਨ ਸਲਾਮਤੀ: ਹੈਲਥ ਅਵੇਰਨੈਸ ਐਂਡ ਸੁਵਿਧਾ ਸੁਸਾਇਟੀ ਵੱਲੋਂ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਸਮਾਜ ਸੇਵੀ ਸੰਸਥਾ ਹੈਲਥ ਅਵੇਰਨੈਸ ਐਂਡ ਸੁਵਿਧਾ ਸੁਸਾਇਟੀ ਵੱਲੋਂ ਐਨਜੀਓ ਐਕਜ਼ੋਨੋਬਲ ਮਲਟੀ ਨੈਸ਼ਨਲ ਕੰਪਨੀ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਸਹਿਯੋਗ ਨਾਲ ‘ਮਿਸ਼ਨ ਸਲਾਮਤੀ’ ਦੇ ਬੈਨਰ ਹੇਠ ਸੜਕ ਸੁਰੱਖਿਆ ਬਾਰੇ ਵਿਵੇਕ ਹਾਈ ਸਕੂਲ, ਅਜੀਤ ਕਰਮ ਸਿੰਘ ਇੰਟਰ ਨੈਸ਼ਨਲ ਪਬਲਿਕ ਸਕੂਲ, ਮਾਊਂਟ ਕਾਰਮਲ ਸਕੂਲ ਅਤੇ ਸੈਂਟ ਜ਼ੈਵੀਅਰ ਹਾਈ ਸਕੂਲ ਵਿੱਚ ਵੱਖੋ ਵੱਖਰੇ ਤੌਰ ’ਤੇ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਾਜੈਕਟ ਅਫ਼ਸਰ ਅਮੋਲ ਕੌਰ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਸੜਕ ਹਾਦਸਿਆਂ ਨੂੰ ਠੱਲ੍ਹ ਲਈ ਨਿਯਮਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਇੱਕ ਸਰਵੇਖਣ ਰਿਪੋਰਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਤੇਜ਼ ਰਫ਼ਤਾਰੀ ਅਤੇ ਅਸਿੱਖਿਅਤ ਵਾਹਨ ਚਾਲਕਾਂ ਦੇ ਕਾਜਰਨ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿੱਚ ਆਉਂਦਾ ਹੈ ਕਿ ਮਾਪੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਨੂੰ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਨਾਬਾਲਗ ਚਾਅ ਚਾਅ ਦੇ ਵਿੱਚ ਵਾਹਨ ਚਲਾਉਂਦੇ ਹਨ ਪ੍ਰੰਤੂ ਬਾਅਦ ਵਿੱਚ ਤੇਜ਼ ਰਫ਼ਤਾਰ ਵਿੱਚ ਵਾਹਨ ਚਲਾਉਣਾ ਉਨ੍ਹਾਂ ਦਾ ਸ਼ੌਕ ਬਣ ਜਾਂਦਾ ਹੈ। ਜਿਸ ਕਾਰਨ ਹਾਦਸੇ ਵਾਪਰਦੇ ਹਨ।
ਇਸ ਮੌਕੇ ਅੱਠਵੀਂ, ਨੌਵੀਂ ਅਤੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਟਰੈਫ਼ਿਕ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਕੈਂਪ ਦੌਰਾਨ ਐਕਜ਼ੋਨੋਬਲ ਕੰਪਨੀ ਸਾਊਥ ਏਸ਼ੀਆ ਦੇ ਕਲਸਟਰ ਮੈਨੇਜਰ ਮਿਸਟਰ ਡੇਵਿਡ ਟੈਂਗ ਅਤੇ ਏਕੀਕ੍ਰਿਤ ਸਪਲਾਈ ਚੇਨ ਹੈੱਡ ਜੋਸ਼ਫ਼ ਵਰਗੀਸ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੇਫ਼ ਡਰਾਈਵਿੰਗ ਦੇ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਹੌਲਦਾਰ ਜਨਕ ਰਾਜ ਅਤੇ ਸਾਂਝ ਕੇਂਦਰ ਫੇਜ਼-8 ਦੇ ਇੰਚਾਰਜ ਨਰਿੰਦਰ ਸਿੰਘ ਨੇ ਇਨ੍ਹਾਂ ਜਾਗਰੂਕਤਾ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਹੀ ਸੜਕ ਹਾਦਸਿਆਂ ਵਿੱਚ ਮੌਤ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…