Share on Facebook Share on Twitter Share on Google+ Share on Pinterest Share on Linkedin 2ਮਿਸ਼ਨ ਸੁਰੱਖਿਆ: ਸੰਤ ਈਸਰ ਪਬਲਿਕ ਮੁਹਾਲੀ ਸਕੂਲ ਵਿੱਚ ਮੌਕ ਡਰਿੱਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਬਚਾਅ ਕਾਰਜਾਂ ਬਾਰੇ ਕੀਤਾ ਜਾਗਰੂਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ‘ਅੰਤਰਰਾਸ਼ਟਰੀ ਅੱਗ ਵਿਰੁੱਧ ਲੜਨ ਦਾ ਦਿਵਸ’ ਮੌਕੇ ’ਤੇ ਅੱਜ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਬਚਾਅ ਸਬੰਧੀ ਕਰਵਾਈ ਗਈ ‘ਮੌਕ ਡਰਿੱਲ’ ਕਰਵਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਿਆਨ ਦੇਣ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਵੀ ਕੀਤੀ ਗਈ। ਇਸ ਦੌਰਾਨ ਫਾਇਰ ਸੇਫ਼ਟੀ ਕਰਮਚਾਰੀਆਂ ਨੇ ਕਿਹਾ ਕਿ ਅਚਾਨਕ ਅੱਗ ਲੱਗਣ ਦੀ ਹਾਲਤ ਵਿੱਚ ਖ਼ੁਦ ਨੂੰ ਕਿਵੇਂ ਬਚਾਉਣਾ ਹੈ ਅਤੇ ਅੱਗ ਦੀ ਲਪੇਟ ਵਿੱਚ ਆਏ ਵਿਅਕਤੀ ਜਾਂ ਸੰਸਥਾ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ, ਬਾਰੇ ਬਰੀਕੀ ਨਾਲ ਸਮਝਾਇਆ ਅਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਬਾਕੀ ਸਟਾਫ਼ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਕਿ ਅੱਗ ਬਝਾਊ ਯੰਤਰਾਂ ਦਾ ਪ੍ਰਯੋਗ ਕਿਵੇਂ ਕਰਨਾ ਹੈ। ‘ਮੌਕ ਡਰਿੱਲ’ ਅਭਿਆਸ ਦੇ ਦੌਰਾਨ ਸਾਇਰਨ ਦੀ ਆਵਾਜ਼ ਸੁਣ ਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਵਧਾਨੀ ਨਾਲ ਬਾਹਰ ਖੁੱਲ੍ਹੇ ਮੈਦਾਨ ਵਿੱਚ ਇਕੱਠਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਅੱਗ ਲੱਗਣ ਦੀ ਹਾਲਤ ਵਿੱਚ ਘਬਰਾਉਣ ਦੀ ਬਜਾਏ ਹਿੰਮਤ ਤੋਂ ਕੰਮ ਲੈਂਦਿਆਂ ਖ਼ੁਦ ਨੂੰ ਬਚਾਉਂਦੇ ਹੋਏ ਦੂਜਿਆਂ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਦੱਸਿਆ ਕਿ ਮੌਕੇ ਡਰਿੱਲ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਅੱਗ ਬੁਝਾਉਣ ਦੇ ਯੰਤਰਾਂ ਅਤੇ ਅੱਗ ਲੱਗਣ ਦੀ ਸੂਰਤ ਆਪਣੇ ਆਪ ਨੂੰ ਬਚਾਉਣ ਅਤੇ ਦੂਜਿਆਂ ਦੀ ਮਦਦ ਲਈ ਜਾਗਰੂਕ ਕਰਨਾ ਅਤੇ ਮੁੱਢਲੀ ਸਿਖਲਾਈ ਦੇਣਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ